ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਇਸ ਗੱਲ ਦੇ ਧਾਰਨੀ ਹਨ ਕਿ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਲੱਗਣੀ ਚਾਹੀਦੀ ਅਤੇ ਇਸ ਸਬੰਧੀ ਉਨ੍ਹਾਂ ਨੇ ਬੀਤੇ ਕੱਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਜੰਗਬੰਦੀ ਲਈ ਦੇਸ਼ ਅਤੇ ਵਿਦੇਸ਼ ਦੇ ਜਿਹੜੇ ਵੀ ਆਗੂਆਂ ਨੇ ਅਹਿਮ ਭੂਮਿਕਾ ਨਿਭਾਈ ਹੈ, ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਜੁਲਮ ਅਤੇ ਅੱਤਿਆਚਾਰ ਖਿਲਾਫ਼ ਡਟ ਕੇ ਖੜ੍ਹਦੀ ਰਹੀ ਹੈ ਅਤੇ ਦੇਸ਼ ਦੀ ਰੱਖਿਆ ਲਈ ਵੀ ਸਿੱਖਾਂ ਦੀ ਭੂਮਿਕਾ ਮੋਹਰੀ ਹੈ। ਉਨ੍ਹਾਂ ਕਿਹਾ ਕਿ ਜੰਗ ਮਨੁੱਖਤਾ ਲਈ ਘਾਤਕ ਹੈ, ਜਿਸ ’ਚ ਬੇਗੁਨਾਹਾਂ ਦੀਆਂ ਜਾਨਾਂ ਜਾਂਦੀਆਂ ਹਨ, ਇਸ ਲਈ ਦੋਵੇਂ ਧਿਰਾਂ ਨੂੰ ਹਰ ਮਸਲਾ ਗੱਲਬਾਤ ਰਾਹੀਂ ਹੀ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟਰੇਨਾਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, BSF ਤੇ ਪੁਲਸ ਨੇ ਭਾਰੀ ਮਾਤਰਾ 'ਚ ਬਰਾਮਦ ਕੀਤੇ ਹਥਿਆਰ
NEXT STORY