ਅੰਮ੍ਰਿਤਸਰ (ਸਰਬਜੀਤ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਦਾ ਸਿਲਸਿਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੱਡੀ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੱਕ ਧਾਰਮਿਕ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਨੇ ਕਿਹਾ ਕਿ ਬੀਤੇ ਦਿਨੀਂ ਫਿਰੋਜ਼ਪੁਰ ਨੇੜੇ ਪਿੰਡ ਬੰਡਾਲਾ ਦੇ ਇੱਕ ਨੌਜਵਾਨ ਜਿਸਦੀ 20 ਸਾਲ ਉਮਰ ਦੱਸੀ ਜਾ ਰਹੀ ਹੈ, ਉਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਕੇ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਬੇਅਦਬੀ ਕੀਤੀ ਹੈ, ਜਿਸ ਨੂੰ ਮੌਕੇ 'ਤੇ ਹੀ ਸੰਗਤਾਂ ਨੇ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨੀ ਮੋਰਚੇ 'ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ
ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਇਹ ਵੀ ਕਿਹਾ ਕਿ ਦੇਖਣ ਵਿੱਚ ਆ ਰਿਹਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਇਲੈਕਸ਼ਨ ਸਮੇਂ ਵੋਟਾਂ ਦੌਰਾਨ ਹੀ ਕਿਉਂ ਜ਼ਿਆਦਾ ਵਾਪਰਦੀਆਂ ਹਨ, ਇਸ ਦੇ ਪਿੱਛੇ ਕਿਸ ਦਾ ਹੱਥ ਹੈ ਅਤੇ ਸਰਕਾਰਾਂ ਨੂੰ ਇਸ ਦਾ ਖੁਲਾਸਾ ਕਰਨਾ ਚਾਹੀਦਾ ਹੈ ਨਾ ਕਿ ਇਸ ਦੇ ਦੋਸ਼ੀਆਂ ਨੂੰ ਫੜ ਕੇ ਸਮਾਂ ਕੱਢਦੇ ਹੋਏ ਬਾਅਦ ਵਿੱਚ ਇਸ ਨੂੰ ਟਾਲ ਮਟੋਲ ਕਰਨਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਬੇਅਦਬੀਆਂ ਦਾ ਇਹ ਮਸਲਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਜਿਸ 'ਤੇ ਕਾਬੂ ਪਾਉਣ ਵਾਸਤੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਵੀ ਬੇਨਤੀ ਕੀਤੀ ਕਿ ਆਪਣੇ ਗੁਰੂ ਘਰਾਂ ਦੇ ਵਿੱਚ ਵੱਧ ਤੋਂ ਵੱਧ ਪਹਿਰੇ ਦਿਓ ਗੁਰੂ ਘਰਾਂ ਦੀ ਰਾਖੀ ਕਰੋ ਤਾਂ ਜਿਹੜੇ ਬੇਅਦਬੀਆਂ ਹੋ ਰਹੀਆਂ ਨੇ ਇਹਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿਸਤਾਨ ਸਰਹੱਦ ਤੋਂ ਫਿਰ ਬਰਮਾਦ ਹੋਏ ਦੋ ਡਰੋਨ
NEXT STORY