ਅੰਮ੍ਰਿਤਸਰ (ਸਰਬਜੀਤ)- ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ। ਜਥੇਦਾਰ ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ, ਗੁਰਬਾਣੀ ਨਾਲ ਅਟੁੱਟ ਪ੍ਰੇਮ ਅਤੇ ਕੌਮਕ ਸੇਵਾ ਲਈ ਸਮਰਪਿਤ ਰਿਹਾ। ਉਨ੍ਹਾਂ ਨੇ ਜਿੱਥੇ ਰਵਾਇਤਾਂ ਅਨੁਸਾਰ ਸਿੱਖੀ ਦਾ ਚਾਨਣ ਦੇਸ਼-ਵਿਦੇਸ਼ ਵਿੱਚ ਫੈਲਾਇਆ, ਉੱਥੇ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦਿੰਦੇ ਰਹੇ। ਉਹ ਸਿਰਫ਼ ਧਾਰਮਿਕ ਪ੍ਰਚਾਰਕ ਹੀ ਨਹੀਂ ਸਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸੰਗੀਤ, ਗੁਰਮਤਿ ਰਹਿਣੀ ਨਾਲ ਜੋੜਨ ਵਾਲੇ ਮਾਰਗਦਰਸ਼ਕ ਵੀ ਸਨ। ਉਹਨਾਂ ਕਿਹਾ ਕਿ ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਖ਼ਾਲਸਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਕੀਤੇ ਕਾਰਜ ਅਤੇ ਸਿਖਲਾਈਆਂ ਸਾਨੂੰ ਸਦੀਵਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ। ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸੰਪਰਦਾ, ਪਰਿਵਾਰਕ ਮੈਂਬਰਾਂ ਤੇ ਸੰਗੀ ਸਾਥੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਜਿੰਨੇ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਬੀਬੀ ਗੁਰਮਨ ਕੌਰ ਭਾਈ ਲੌਂਗੋਵਾਲ ਦੇ ਪਰਿਵਾਰ ਦੀ ਸੂਝਵਾਨ ਧੀ ਸੀ ਅਤੇ ਉਹ ਹਰ ਕਾਰਜ 'ਚ ਮੋਹਰੀ ਭੂਮਿਕਾ ਨਿਭਾਉਂਦੇ ਸਨ। ਇਸ ਦੁੱਖ ਦੀ ਘੜੀ ਵਿੱਚ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਬੀਬਾ ਜੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
ਵੱਡੀ ਖ਼ਬਰ: ਮਣੀਮਹੇਸ਼ ਯਾਤਰਾ ਦੌਰਾਨ ਆਕਸੀਜ਼ਨ ਦੀ ਘਾਟ ਕਾਰਨ 3 ਸ਼ਰਧਾਲੂਆਂ ਦੀ ਮੌਤ
NEXT STORY