ਅੰਮ੍ਰਿਤਸਰ (ਸੰਜੀਵ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ੇ ਖਿਲਾਫ ਤਹਿਤ ਕਾਰਵਾਈ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਨੇ ਪੁਲਸ ਦੀ ਮਦਦ ਨਾਲ ਗਲੀ ਨੰਬਰ 5 ਅੰਨਗੜ੍ਹ ਵਿਖੇ ਨਸ਼ਾ ਸਮੱਗਲਰ ਚਾਂਦ ਪੁੱਤਰ ਲਾਭ ਸਿੰਘ ਅਤੇ ਉਸ ਦਾ ਭਰਾ ਜਸਬੀਰ ਸਿੰਘ ਵੀ ਕਤਲ, ਹਥਿਆਰਾਂ ਦੀ ਸਮੱਗਲਿੰਗ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਰਿਹਾ ਹੈ ਅਤੇ ਉਸ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਆਈ. ਪੀ. ਸੀ. ਤਹਿਤ ਕਈ ਮਾਮਲੇ ਦਰਜ ਹਨ ਦੇ ਘਰ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਕੈਬਨਿਟ ਮੰਤਰੀਆਂ ਦੀ ਅਹਿਮ ਮੀਟਿੰਗ
ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਚਾਂਦ ਖਿਲਾਫ ਪਹਿਲਾਂ ਤੋਂ 8 ਮੁਕੱਦਮੇ ਦਰਜ਼ ਹਨ, ਜਦਕਿ ਉਸ ਦੇ ਭਰਾ ਜਸਬੀਰ ਸਿੰਘ ’ਤੇ 37 ਮੁਕੱਦਮੇ ਦਰਜ ਹਨ। ਜ਼ਿਲਾ ਪ੍ਰਸ਼ਾਸਨ ਨੂੰ ਇਹ ਕਾਰਵਾਈ ਰਾਜ ਸਰਕਾਰ ਦੀ ਜੀਰੋ ਟਾਲਰੈਂਸ ਦੀ ਨੀਤੀ ਦੇ ਤਹਿਤ ਕੀਤੀ ਗਈ ਹੈ ਤਾਂ ਜੋ ਨਸ਼ਾ ਸਮੱਗਲਿੰਗ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ
ਉਨ੍ਹਾਂ ਦੱਸਿਆ ਕਿ ਇਨਾਂ ਮੁਲਜ਼ਮਾਂ ਵਲੋਂ ਨਸ਼ਿਆਂ ਦਾ ਕਾਰੋਬਾਰ ਕਰ ਕੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਇਹ ਘਰ ਬਣਾਇਆ ਹੋਇਆ ਸੀ, ਜਿਸ ਨੂੰ ਕਿ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਗੇ ਹੋਰ ਨਸ਼ਾ ਸਮੱਗਲਰਾਂ ਨੂੰ ਇਹ ਸਖਤ ਤਾੜਨਾ ਹੈ ਕਿ ਉਹ ਜਾਂ ਤਾਂ ਮਾੜੇ ਕੰਮ ਛੱਡ ਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਕੇ ਆਮ ਜਿੰਦਗੀ ਬਤੀਤ ਕਰਨ ਨਹੀਂ ਤਾਂ ਜੇਲ ਜਾਣ ਲਈ ਤਿਆਰ ਰਹਿਣ। ਅਜਿਹੇ ਹੋਰ ਨਸ਼ਾ ਸਮੱਗਲਰਾਂ ਖਿਲਾਫ ਆਉਣ ਵਾਲੇ ਦਿਨਾਂ ਵਿੱਚ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ. ਸੀ. ਪੀ. ਆਲਮ ਵਿਜੇ ਸਿੰਘ ਅਤੇ ਏ. ਡੀ. ਸੀ. ਪੀ. ਵਿਸ਼ਾਲਜੀਤ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਸ਼ਲ ਮੀਡੀਆ ’ਤੇ ਪੋਸਟ ਨੂੰ ਲੈ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਖਿਲਾਫ ਕੇਸ ਦਰਜ
NEXT STORY