ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) : ਪਿੰਡ ਬਘਿਆੜੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਤੇ ਗੁਰਦੁਆਰਾ ਸਾਹਿਬ ਮੁੱਖ ਸੇਵਾਦਾਰ ਬਾਈ ਹਰਜਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 512ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਬਾਬਾ ਬੁੱਢਾ ਜੀ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ 'ਚ ਨਾਮਵਰ ਕਵੀਸ਼ਰ ਜਥੇ ਭਾਈ ਅਮਰਜੀਤ ਸਿੰਘ ਸਭਰਾ ਵਾਲੇ ਅਤੇ ਭਾਈ ਅਵਤਾਰ ਸਿੰਘ ਧਾਰੀਵਾਲ ਵਾਲਿਆਂ ਵਲੋਂ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਜੀਵਨੀ ਦੇ ਅਧਾਰਿਤ ਇਤਿਹਾਸ ਸਰਵਨ ਕਰਵਾ ਕੇ ਨਿਹਾਲ ਕੀਤਾ ਗਿਆ। ਇਸ ਸਮੇਂ ਬਾਬਾ ਹਰਜਿੰਦਰ ਸਿੰਘ ਲਾਡੀ ਵਲੋਂ ਵੀ ਸ਼ਬਦ ਗੁਰੂ 'ਤੇ ਕਥਾ ਵਿਖਿਆਨ ਕਰਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜ ਕੇ ਅੰਮ੍ਰਿਤ ਛਕ ਕਿ ਸਿੰਘ ਸੱਜਣ ਦੀ ਅਪੀਲ ਕਰਦਿਆਂ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਭਾਈ ਪਰਗਟ ਸਿੰਘ ਪੰਡੋਰੀ, ਗੁਰਮੁੱਖ ਸਿੰਘ ਸਰਾਂ, ਸਤਨਾਮ ਸਿੰਘ ਸਰਾਂ, ਗੁਰਸੇਵਕ ਸਿੰਘ ਬਘਿਆੜੀ, ਭਾਈ ਰਣਧੀਰ ਸਿੰਘ ਝਬਾਲ ਆਦਿ ਸਿੰਘ ਆਦਿ ਵਲੋਂ ਸਮਾਗਮ 'ਚ ਪੁੱਜੀਆਂ ਧਾਰਮਿਕ ਸਖਸ਼ੀਅਤਾਂ ਅਤੇ ਕਵੀਸ਼ਰੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ।
ਤਹਿਸੀਲਦਾਰ ਰਾਮੇਸ਼ ਕੁਮਾਰ ਨੇ ਝਬਾਲ ਦੇ ਪਿੰਡਾਂ ਦਾ ਕੀਤਾ ਦੌਰਾ
NEXT STORY