ਝਬਾਲ (ਨਰਿੰਦਰ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਝਬਾਲ ਦੀ ਪੁਲਸ ਅਤੇ ਸੀ.ਆਈ. ਏ. ਸਟਾਫ ਤਰਨ ਤਰਨ ਦੀ ਪੁਲਸ ਨੇ ਇੱਕ ਆਈ20 ਕਾਰ 'ਚ ਸਵਾਰ ਤਿੰਨ ਨੌਜਵਾਨਾਂ ਨੂੰ ਤਿੰਨ ਕਿਲੋ 900 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਸਰਹੱਦੀ ਇਲਾਕਿਆਂ ਵਿਚ ਪੁਲਸ ਅਤੇ ਬੀ.ਐੱਸ.ਐੱਫ ਨੇ ਚਲਾਇਆ ਤਲਾਸ਼ੀ ਅਭਿਆਨ
ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਐੱਸ ਆਈ ਸਤਿੰਦਰ ਸਿੰਘ ਦਾਣਾ ਮੰਡੀ ਝਬਾਲ ਨੇੜੇ ਨਾਕੇ 'ਤੇ ਖੜੇ ਸੀ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਆਈ20 ਕਾਰ ਚਿੱਟੇ ਰੰਗ ਦੀ ਜੋ ਕਿ ਅਟਾਰੀ ਸਾਈਡ ਤੋਂ ਸ਼ੱਕੀ ਹਾਲਤ 'ਚ ਆ ਰਹੀ ਹੈ। ਜਿਸ 'ਤੇ ਪੁਲਸ ਪਾਰਟੀ ਨੇ ਆਈ20 ਕਾਰਨ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰਾਂ ਨੇ ਆਈ20 ਕਾਰ ਇੱਕ ਸਫੈਦੇ ਦੇ ਰੁੱਖ ਵਿੱਚ ਮਾਰ ਦਿੱਤੀ।
ਇਹ ਵੀ ਪੜ੍ਹੋ : ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਮੰਗਾਂ ਦਾ ਦੇਵੇ ਜਵਾਬ, ਦਿੱਲੀ ਮਾਰਚ ਦੀਆਂ ਤਿਆਰੀਆਂ ਮੁਕੰਮਲ
ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰ ਸਵਾਰ ਤਿੰਨ ਨੌਜਵਾਨ ਜਿਨਾਂ ਦੀ ਪਛਾਣ ਬਲਜੀਤ ਸਿੰਘ ਉਰਫ਼ ਆਸ਼ੂ ਪੁੱਤਰ ਸ਼ਿਵ ਸਿੰਘ ਵਾਸੀ ਪੱਖੋਕੇ ,ਬਿਕਰਮਜੀਤ ਸਿੰਘ ਵਿੱਕੀ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਿਹਾਰੀਪੁਰ, ਅਤੇ ਸੰਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਵੈਰੋਵਾਲ ਵਜਹੋ ਹੋਈ। ਪੁਲਸ ਵੱਲੋਂ ਮੌਕੇ 'ਤੇ ਡੀ.ਐੱਸ.ਪੀ ਤਰਸੇਮ ਦੀ ਹਾਜ਼ਰੀ ਵਿੱਚ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ ਤਿੰਨ ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ ਚਾਰ ਕਰੋੜ ਦੇ ਲਗਭਗ ਹੈ । ਥਾਣਾ ਝਬਾਲ ਦੀ ਪੁਲਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਰਾਸ਼ਟਰ ਸਰਕਾਰ ਕਾਨੂੰਨ ਰਾਹੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਹੋਂਦ ਖ਼ਤਮ ਕਰ ਰਹੀ : ਜਥੇਦਾਰ ਹਵਾਰਾ
NEXT STORY