ਗੁਰਦਾਸਪੁਰ (ਗੁਰਪ੍ਰੀਤ)- ਪੰਜਾਬ ਪੁਲਸ ਅਤੇ ਐਕਸਾਈਜ਼ ਵਿਭਾਗ ਗੁਰਦਾਸਪੁਰ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਮੀਟ ਮੱਛੀ ਦੀਆਂ ਦੁਕਾਨਾਂ ਕਰਨ ਵਾਲਿਆਂ ਨੂੰ ਭਾਜੜਾਂ ਪਾ ਦਿੱਤੀਆਂ ।ਇਸ ਦੌਰਾਨ ਅਧਿਕਾਰੀਆਂ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਮੀਟ ਮੱਛੀ ਦੀਆਂ ਦੁਕਾਨਾਂ ਨੂੰ ਚੈੱਕ ਕੀਤਾ ਗਿਆ ਤੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਿਲਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਵੀ ਕੀਤੀ ਗਈ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਅਧਿਕਾਰੀਆਂ ਅਨੁਸਾਰ ਇੱਕ ਬੀਅਰ ਬਾਰ ਦਾ ਲਾਈਸੈਂਸ ਲੈ ਕੇ ਸ਼ਰਾਬ ਪਿਲਾਉਣ ਵਾਲੇ ਬਾਰ ਮਾਲਕ ਖਿਲਾਫ ਕਾਰਵਾਈ ਕੀਤੀ ਗਈ ਹੈ ਜਦਕਿ ਦੂਜੇ ਦੇ ਕੋਲ ਕੋਈ ਲਾਈਸੈਂਸ ਨਹੀਂ ਸੀ । ਇਨ੍ਹਾਂ ਦੀਆਂ ਦੁਕਾਨਾਂ ਤੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰ ਲਈਆਂ ਗਈਆਂ ਹਨ। ਜਦਕਿ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈਆਂ ਕੀਤੀਆਂ ਗਈਆਂ ਹਨ ਅਤੇ ਲਗਾਤਾਰ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ- ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਨੇ ਭਾਰਤ ਸਰਕਾਰ ਨੂੰ ਯਾਤਰਾ ਪਾਬੰਦੀ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ
NEXT STORY