ਅੰਮ੍ਰਿਤਸਰ (ਜਸ਼ਨ)- ਪੁਲਸ ਪ੍ਰਸ਼ਾਸਨ ਵੱਲੋਂ ਨਸ਼ਾ ਸਮੱਗਲਰਾਂ ਅਤੇ ਉਨ੍ਹਾਂ ਦੇ ਗ਼ੈਰ-ਕਾਨੂੰਨੀ ਟਿਕਾਣਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਨਗਰ ਨਿਗਮ ਅੰਮ੍ਰਿਤਸਰ ਨੇ ਸੋਮਵਾਰ ਨੂੰ ਗੁੱਜਰਪੁਰਾ ਇਲਾਕੇ ’ਚ ਨਸ਼ਾ ਸਮੱਗਲਿੰਗ ਨਾਲ ਜੁੜੇ ਇਕ ਵਿਅਕਤੀ ਦੀ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਨੂੰ ਢਾਹ ਦਿੱਤਾ। ਇਹ ਕਾਰਵਾਈ ਨਿਗਮ ਦੀ 28ਵੀਂ ਭੰਨਤੋੜ ਮੁਹਿੰਮ ਤਹਿਤ ਕੀਤੀ ਗਈ। ਕਾਰਵਾਈ ਦੌਰਾਨ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਨਗਰ ਨਿਗਮ ਦੀ ਟੀਮ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਂਦਿਆਂ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖੀ।
ਇਹ ਵੀ ਪੜ੍ਹੋ-ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ, ਹੈਰਾਨ ਕਰੇਗਾ ਮਾਮਲਾ
ਜਾਣਕਾਰੀ ਅਨੁਸਾਰ ਜਿਸ ਜਾਇਦਾਦ ’ਤੇ ਕਾਰਵਾਈ ਕੀਤੀ ਗਈ, ਉਹ ਰਾਣੀ ਪਤਨੀ ਵੀਰ ਸਿੰਘ ਵਾਸੀ ਮਕਾਨ ਨੰਬਰ 807 ਗੁੱਜਰਪੁਰਾ ਅੰਮ੍ਰਿਤਸਰ ਨਾਲ ਸਬੰਧਤ ਹੈ। ਪੁਲਸ ਰਿਕਾਰਡ ਮੁਤਾਬਕ ਰਾਣੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ ਛੇ ਮਾਮਲੇ ਦਰਜ ਹਨ। ਇਨ੍ਹਾਂ ’ਚ ਸਾਲ 2011 ਦਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਮਾਮਲਾ ਵੀ ਸ਼ਾਮਲ ਹੈ, ਜਿਸ ’ਚ 2170 ਨਸ਼ੀਲੇ ਕੈਪਸੂਲ ਅਤੇ 900 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ। ਇਸ ਮਾਮਲੇ ’ਚ ਉਸ ਨੂੰ ਮੁਲਜ਼ਮ ਠਹਿਰਾਇਆ ਗਿਆ ਸੀ ਅਤੇ ਇਕ ਸਾਲ ਦੀ ਕੈਦ ’ਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ, 4 ਗੰਭੀਰ
ਪੁਲਸ ਰਿਕਾਰਡ ਅਨੁਸਾਰ ਰਾਣੀ ਖ਼ਿਲਾਫ਼ ਸਾਲ 2019 ’ਚ ਆਬਕਾਰੀ ਐਕਟ, ਸਾਲ 2021 ’ਚ ਆਬਕਾਰੀ ਐਕਟ ਦੇ ਦੋ ਮਾਮਲੇ ਅਤੇ ਸਾਲ 2025 ਤੇ 2026 ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ। ਉਸ ਦਾ ਆਖ਼ਰੀ ਮਾਮਲਾ 5 ਮਈ 2026 ਨੂੰ ਥਾਣਾ ਸੀ-ਡਵੀਜ਼ਨ ਅੰਮ੍ਰਿਤਸਰ ’ਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-ਬੀ ਅਤੇ 29 ਤਹਿਤ ਦਰਜ ਕੀਤਾ ਗਿਆ ਸੀ। ਪੁਲਸ ਰਿਕਾਰਡ ’ਚ ਉਹ ਜੇਲ੍ਹ ਤੋਂ 11 ਜੂਨ 2026 ਤੋਂ ਬਾਹਰ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ
ਪੁਲਸ ਕੋਲ ਮੁਲਜ਼ਮ ਰਾਣੀ ਦੇ ਦੋਵਾਂ ਪੁੱਤਰਾਂ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਦੇ ਪਹਿਲੇ ਪੁੱਤਰ ਰਾਜੂ ਵਾਸੀ ਵਰਪਾਲ ਤਰਨਤਾਰਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ ਪੰਜ ਮਾਮਲੇ ਦਰਜ ਹਨ। ਇਨ੍ਹਾਂ ’ਚ ਸਾਲ 2014 ਦਾ ਆਬਕਾਰੀ ਐਕਟ ਦਾ ਮਾਮਲਾ, ਸਾਲ 2016 ’ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 21 ਅਤੇ 22 ਤਹਿਤ ਮਾਮਲਾ ਅਤੇ ਸਾਲ 2023, 2025 ਤੇ 2026 ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਮਾਮਲੇ ਸ਼ਾਮਲ ਹਨ। ਇਨ੍ਹਾਂ ’ਚ 8 ਮਾਰਚ 2025 ਦਾ ਮਾਮਲਾ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 21-ਬੀ ਅਤੇ 27-ਏ ਅਤੇ 3 ਅਗਸਤ 2026 ਦਾ ਮਾਮਲਾ ਧਾਰਾਵਾਂ 21-ਬੀ ਅਤੇ 29 ਤਹਿਤ ਦਰਜ ਕੀਤਾ ਗਿਆ ਸੀ।
ਉੱਥੇ ਹੀ ਮੁਲਜ਼ਮ ਰਾਣੀ ਦੇ ਦੂਜੇ ਪੁੱਤਰ ਚਰਨਜੀਤ ਸਿੰਘ ਉਰਫ਼ ਕੀਪਾ ਵਾਸੀ ਮੂਲੇਚੱਕ, ਅੰਮ੍ਰਿਤਸਰ ਖ਼ਿਲਾਫ਼ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਮਾਮਲਾ ਦਰਜ ਹੈ। ਪੁਲਸ ਰਿਕਾਰਡ ਮੁਤਾਬਕ ਥਾਣਾ ਸੀ-ਡਵੀਜ਼ਨ ਅੰਮ੍ਰਿਤਸਰ ’ਚ 1 ਜੂਨ 2012 ਨੂੰ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਤਹਿਤ ਐੱਫ. ਆਈ. ਆਰ. ਨੰਬਰ 10 ਦਰਜ ਕੀਤੀ ਗਈ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ’ਤੇ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਉਨ੍ਹਾਂ ਦੇ ਗ਼ੈਰ-ਕਾਨੂੰਨੀ ਢੰਗ ਨਾਲ ਬਣਾਏ ਟਿਕਾਣਿਆਂ ਅਤੇ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਨਿਗਮ ਅਤੇ ਪੁਲਸ ਦੀ ਸਾਂਝੀ ਕਾਰਵਾਈ ਦਾ ਮਕਸਦ ਨਸ਼ਾ ਸਮੱਗਲਿੰਗ ਦੇ ਨੈੱਟਵਰਕ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ਿਕੰਜਾ ਕੱਸਣਾ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ’ਤੇ ਕਾਨੂੰਨ ਤਹਿਤ ਸਖ਼ਤ ਕਾਰਵਾਈ ਕਰਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਿਲਾ ਲਾਲ ਸਿੰਘ ਵਿਖੇ ਨਹਿਰ ’ਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ
NEXT STORY