ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਵਾਲੇ ਪਦਾਰਥ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ।
ਇਸ ਦੀ ਫਿਰ ਤੋਂ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਚੀਨੀ ਡਰੋਨ ਨੂੰ 515 ਗ੍ਰਾਮ ਹੈਰੋਇਨ ਸਮੇਤ ਬਰਾਮਦ ਕਰ ਲਿਆ ਗਿਆ। ਇਸ ਬਾਬਤ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਸਮੱਗਲਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੈਡੀਕਲ ਪ੍ਰੀਖਿਆ ਦੇਣ ਗਈ ਪ੍ਰੀਖਿਆਰਥੀ ਦੀ ਚੈਕਿੰਗ ਦੌਰਾਨ ਜੋ ਹੋਇਆ, ਸਭ ਰਹਿ ਗਏ ਹੈਰਾਨ, ਦੇਖੋ ਵੀਡੀਓ
ਇਸ ਬਾਬਤ ਜਾਣਕਾਰੀ ਦਿੰਦੇ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਬੀ.ਐੱਸ.ਐੱਫ. ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਾਕਿਸਤਾਨ ਵੱਲੋਂ ਇਕ ਡਰੋਨ ਭਾਰਤੀ ਖੇਤਰ ਵਿਚ ਬੀ.ਓ.ਪੀ. ਧਰਮਾਂ ਰਾਹੀਂ ਦਾਖਲ ਹੋਇਆ ਹੈ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਦੀ 103 ਬਟਾਲੀਅਨ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਦੌਰਾਨ ਰਣਜੋਧ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਦੋਦੇ ਦੇ ਖੇਤਾਂ ਵਿਚੋਂ ਇਕ ਚੀਨੀ ਡਰੋਨ ਨੂੰ 515 ਗ੍ਰਾਮ ਹੈਰੋਇਨ ਸਮੇਤ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਸਟੇਸ਼ਨ ’ਤੇ ਯਾਤਰੀ ਖੁਦ ਨਿਯਮਾਂ ਦੀ ਕਰ ਰਹੇ ਉਲੰਘਣਾ, ਸ਼ਾਇਦ ਕਿਸੇ ਵੱਡੀ ਘਟਨਾ ਦੀ ਉਡੀਕ ’ਚ ਹਨ ਲੋਕ
NEXT STORY