ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ) ਪਿਛਲੇ ਮਹੀਨੇ ਵਿੱਚ ਪੰਜਾਬ ਦੇ ਕਈ ਜਿਲ੍ਹਿਆਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ। ਜਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਰਾਵੀ ਦਰਿਆ ਦੇ ਆਰ ਅਤੇ ਪਾਰ ਪੈਂਦੇ ਬਹੁਤ ਸਾਰੇ ਪਿੰਡ ਵੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਨ। ਕਈ ਪਿੰਡਾਂ ਵਿੱਚ ਲੋਕਾਂ ਦੇ ਘਰ ਤਾਂ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਏ ਸਨ ਜਿਨ੍ਹਾਂ ਦਾ ਮੁੜ ਰੈਣ ਬਸੇਰਾ ਕਰਨ ਲਈ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਅੱਜ ਨਵੇਂ ਘਰ ਬਣਾਉਣ ਉਪਰੰਤ ਲੋਕਾਂ ਦੇ ਹਵਾਲੇ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਸਮੇਤ ਹੋਰ ਜਿਲ੍ਹਾ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿੱਚ ਕੁੱਲ 4 ਹਜ਼ਾਰ ਘਰ ਨੁਕਸਾਨੇ ਗਏ ਹਨ। ਜਿਨ੍ਹਾਂ ਬਾਰੇ ਸਰਵੇ ਤੋਂ ਬਾਅਦ ਉਹਨਾਂ ਦੇ ਮੁੜ ਵਸੇਵੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਲਗੀਧਰ ਬੜੂ ਸਾਹਿਬ ਟਰੱਸਟ ਦੇ ਪ੍ਰਧਾਨ ਡਾਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਕਾਹਨਾ ਵਿਖੇ ਅੱਠ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਗਏ ਹਨ। ਜਿਨ੍ਹਾਂ ਦੇ ਵਿਚ ਇਕ ਘਰ ਬਣਾਉਣ ਲਈ 6.50 ਲੱਖ ਰੁਪਏ ਇੱਕ ਘਰ ਨੂੰ ਬਣਾਉਣ ਲਈ ਕਰੀਬ ਖਰਚਾ ਆਇਆ ਹੈ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੀ ਜਲਦ ਹੋਰ ਜੋ ਲੋਕ ਹੜ੍ਹ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੇ ਘਰ ਬਣਾਏ ਜਾਣਗੇ ਤਾਂ ਕਿ ਲੋਕਾਂ ਨੂੰ ਮੁੜ ਰੈਣ ਬਸੇਰਾ ਮਿਲ ਸਕੇ। ਇਸ ਮੌਕੇ ਵਾਈਸ ਪ੍ਰਧਾਨ ਬਾਬਾ ਜਗਜੀਤ ਸਿੰਘ ਜੀ ਐਸਡੀਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਸੇਵਾਦਾਰ ਹਰਜੀਤ ਸਿੰਘ, ਪ੍ਰੋਜੈਕਟ ਮੈਨੇਜਰ ਸਿਮਰਨਜੀਤ ਸਿੰਘ, ਸਿਵਲ ਇੰਜੀਨੀਅਰ ਅਕਾਲਜੋਤ ਸਿੰਘ, ਜਸਪ੍ਰੀਤ ਸਿੰਘ, ਹਰਮੀਤ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਦੁੱਖ਼
NEXT STORY