ਤਰਨਤਾਰਨ (ਰਮਨ)- ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਰੰਧਾਵਾ ਦੀਆਂ ਮੁਸ਼ਕਿਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ, ਕਿਉਂਕਿ ਥਾਣਾ ਸਿਟੀ ਤਰਨਤਾਰਨ ਵਿਖੇ ਕੰਚਨਪ੍ਰੀਤ ਕੌਰ ਖਿਲਾਫ 2 ਵੱਖ-ਵੱਖ ਕੇਸਾਂ ਦੇ ਮਾਮਲੇ ’ਚ ਉਹ ਸੋਮਵਾਰ ਮਾਨਯੋਗ ਅਦਾਲਤ ਵਿਚ ਤਰੀਕ ਦੌਰਾਨ ਪੇਸ਼ ਨਹੀਂ ਹੋਏ ਹਨ। ਜਿਸ ਦੇ ਚੱਲਦਿਆਂ ਮਾਨਯੋਗ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 8 ਜਨਵਰੀ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਮਾਨਯੋਗ ਅਦਾਲਤ ਵੱਲੋਂ ਕੰਚਨਪ੍ਰੀਤ ਕੌਰ ਨੂੰ ਉਨ੍ਹਾਂ ਖਿਲਾਫ ਦਰਜ ਮਾਮਲਿਆਂ ਦੇ ਸਬੰਧੀ ਪੁਲਸ ਤਫਤੀਸ਼ ’ਚ ਸ਼ਾਮਲ ਹੋਣ ਲਈ ਆਦੇਸ਼ ਵੀ ਦਿੱਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ- ਤਰਨਤਾਰਨ ਦੇ ਇਨ੍ਹਾਂ ਪਿੰਡਾਂ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
ਬੀਤੇ ਨਵੰਬਰ ਮਹੀਨੇ ’ਚ ਵਿਧਾਨ ਸਭਾ ਹਲਕਾ ਤਰਨਤਾਰਨ ਅੰਦਰ ਹੋਈ ਜ਼ਿਮਨੀ ਚੋਣ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਉਮੀਦਵਾਰ ਰਹੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਰੰਧਾਵਾ ਹਲਕੇ ’ਚ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਨ। ਇਸ ਚੋਣ ਪ੍ਰਚਾਰ ਦੌਰਾਨ ਸੀ. ਆਈ. ਏ. ਸਟਾਫ ਵਿਚ ਤੈਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਅਤੇ ਹੋਰ ਕਰਮਚਾਰੀਆਂ ਨਾਲ ਉਨ੍ਹਾਂ ਦੀ ਬਹਿਸ ਹੋਣ ਸਬੰਧੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਕੀਤੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਹੋਰ ਡਿੱਗੇਗਾ ਪਾਰਾ, 3 ਦਿਨ ਲਈ Cold Day ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ...
ਜਿਸ ਦੇ ਸਬੰਧ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪੁਲਸ ਡਿਊਟੀ ਵਿਚ ਵਿਘਨ ਪਾਉਣ ਅਤੇ ਹੋਰ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਨੰਬਰ 261 ਤਹਿਤ ਕੰਚਨਪ੍ਰੀਤ ਕੌਰ ਰੰਧਾਵਾ ਤੋਂ ਇਲਾਵਾ ਆਈ.ਟੀ ਵਿੰਗ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਗਿੱਲ ਸਮੇਤ ਕੁੱਲ 13 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮਨੀਸ਼ ਕੁਮਾਰ ਮੋਨੂ ਚੀਮਾ ਪੁੱਤਰ ਪਰਸ਼ੋਤਮ ਲਾਲ ਨਿਵਾਸੀ ਝਬਾਲ ਦੇ ਬਿਆਨਾਂ ਹੇਠ ਕੰਚਨਪ੍ਰੀਤ ਕੌਰ ਰੰਧਾਵਾ, ਅੰਮ੍ਰਿਤ ਪਾਲ ਸਿੰਘ ਬਾਠ, ਪੂਰਨ ਸਿੰਘ, ਪਰਮਜੀਤ ਸਿੰਘ ਪੰਮਾ, ਅਜਮੇਰ ਸਿੰਘ, ਸੰਦੀਪ ਕੁਮਾਰ ਸੋਨੂ ਦੋਦੇ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਮੁੱਕਦਮਾ ਨੰਬਰ 240 ਦਰਜ ਕੀਤਾ ਗਿਆ ਸੀ, ਜਿਸ ਵਿਚ ਆਈ.ਟੀ ਐਕਟ ਤਹਿਤ ਹੋਰ ਧਰਾਵਾਂ ਵੀ ਲਗਾਈਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
ਇਨ੍ਹਾਂ ਦਰਜ ਦੋਵਾਂ ਮੁੱਕਦਮਿਆਂ ਦੌਰਾਨ ਕੰਚਨਪ੍ਰੀਤ ਕੌਰ ਪੁਲਸ ਦੀ ਤਫਤੀਸ਼ ਵਿਚ ਸ਼ਾਮਲ ਨਹੀਂ ਹੋਏ ਹਨ। ਜਦ ਕਿ ਕੰਚਨਪ੍ਰੀਤ ਕੌਰ ਦੇ ਖਿਲਾਫ ਥਾਣਾ ਮਜੀਠੇ ਵਿਖੇ ਦਰਜ ਮੁੱਕਦਮੇ, ਜਿਸ ’ਚ ਪੁਲਸ ਨੂੰ ਗਲਤ ਜਾਣਕਾਰੀ ਦੇਣ ਅਤੇ ਵਿਦੇਸ਼ ਤੋਂ ਨੇਪਾਲ ਰਸਤੇ ਭਾਰਤ ਪਹੁੰਚਣ ਨੂੰ ਲੈ ਕੇ ਦਰਜ ਕੀਤੇ ਗਏ ਮੁੱਕਦਮੇ ਦੌਰਾਨ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵੱਲੋਂ ਪਹਿਲਾਂ ਕੱਚੀ ਜਮਾਨਤ ਜਾਰੀ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ’ਚ ਕੰਚਨਪ੍ਰੀਤ ਕੌਰ ਦੀ ਇਸ ਮਜੀਠਾ ਮਾਮਲੇ ਨੂੰ ਲੈ ਕੇ ਜਮਾਨਤ ਅਰਜ਼ੀ ਮਾਨਯੋਗ ਅਦਾਲਤ ਅੰਮ੍ਰਿਤਸਰ ਵੱਲੋਂ ਖਾਰਜ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ 'ਚ ISI ਦਾ 15 ਸਾਲਾ ਜਾਸੂਸ ਗ੍ਰਿਫ਼ਤਾਰ
ਕੰਚਨਪ੍ਰੀਤ ਕੌਰ ਨੂੰ ਡਰ ਹੈ ਕੀ ਜੇ ਉਹ ਮਾਨਯੋਗ ਅਦਾਲਤ ’ਚ ਸੁਣਵਾਈ ਲਈ ਪੇਸ਼ ਹੋਣ ਆਉਂਦੇ ਹਨ ਤਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ ਕਿਉਂਕਿ ਮਾਨਯੋਗ ਚੀਫ ਜੁਡੀਸ਼ੀਅਲ ਮਜਿਸਟਰੇਟ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਕੰਚਨਪ੍ਰੀਤ ਕੌਰ ਨੂੰ ਥਾਣਾ ਸਿਟੀ ਵਿਖੇ ਦਰਜ ਦੋਵਾਂ ਮੁੱਕਦਮੇ ਦੀ ਤਫਤੀਸ਼ ਵਿਚ ਸ਼ਾਮਲ ਹੋਣ ਲਈ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਪ੍ਰੰਤੂ ਕੰਚਨਪ੍ਰੀਤ ਕੌਰ ਪੰਜ ਜਨਵਰੀ ਸੋਮਵਾਰ ਨੂੰ ਮਾਨਯੋਗ ਜੱਜ ਪ੍ਰੇਮ ਕੁਮਾਰ ਦੀ ਅਦਾਲਤ ’ਚ ਪੇਸ਼ ਨਹੀਂ ਹੋ ਪਾਏ ਜਿਸ ਦੇ ਚਲਦਿਆਂ ਅਦਾਲਤ ਵੱਲੋਂ ਹੁਣ 8 ਜਨਵਰੀ ਦੀ ਤਾਰੀਕ ਅਗਲੀ ਸੁਣਵਾਈ ਲਈ ਤੈਅ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅਕਾਲੀ-ਭਾਜਪਾ ਦਾ ਗਠਜੋੜ, ਪੰਜਾਬ 'ਚ ਲੱਗ ਗਏ ਪੋਸਟਰ
NEXT STORY