ਕੱਥੂਨੰਗਲ (ਰਾਜਬੀਰ)-ਥਾਣਾ ਕੱਥੂਨੰਗਲ ਦੀ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਗਸ਼ਤ ਦੌਰਾਨ ਕਿਸੇ ਮੁਖਬਰ ਵੱਲੋਂ ਦਿੱਤੀ ਇਤਲਾਹ ’ਤੇ ਕਾਰਵਾਈ ਕਰਦਿਆਂ ਇਕ ਖਾਲੀ ਪਲਾਟ ਵਿੱਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਥਾਣਾ ਕੱਥੂਨੰਗਲ ਦੇ ਐੱਸ. ਆਈ. ਨਰਿੰਦਰ ਸਿੰਘ ਅਤੇ ਚੌਕੀ ਇੰਚਾਰਜ ਅਮਨਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਪੁਲਸ ਮੁਲਾਜ਼ਮਾਂ ਸਮੇਤ ਅਜਾਇਬਵਾਲੀ ਤੋਂ ਹਰੀਆ ਵੱਲ ਜਾਂਦੀ ਸੜਕ ’ਤੇ ਗਸ਼ਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇਕ ਮੁਖਬਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਖੇਤਰ ਦੇ ਇਕ ਖਾਲੀ ਪਲਾਟ ਵਿਚ ਇਕ ਸ਼ੱਕੀ ਲਿਫਾਫਾ ਪਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਮੁਖਬਰ ਦੀ ਪੱਕੀ ਇਤਲਾਹ ’ਤੇ ਜਦੋਂ ਪੁਲਸ ਪਾਰਟੀ ਨੇ ਮੌਕੇ ’ਤੇ ਜਾ ਕੇ ਦੇਖਿਆ, ਤਾਂ ਉਸ ਲਿਫਾਫੇ ਵਿੱਚੋਂ ਲੱਗਭਗ 2 ਕਿਲੋ ਹੈਰੋਇਨ ਮਿਲੀ। ਪੁਲਸ ਨੇ ਇਹ ਲਿਫਾਫਾ ਤੁਰੰਤ ਆਪਣੇ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਇਸ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੀਨਾਨਗਰ 'ਚ ਆਵਾਰਾ ਕੁੱਤਿਆਂ ਦੀ ਭਰਮਾਰ, 8 ਸਾਲਾ ਬੱਚੇ 'ਤੇ ਹਮਲਾ ਕਰਕੇ ਕੀਤਾ ਜਖਮੀ
NEXT STORY