ਤਰਨ ਤਾਰਨ (ਰਮਨ)- ਸ੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜ ਤਰਨ ਤਾਰਨ ਦੇ ਦਰਜਾ ਚਾਰ ਕਰਮਚਾਰੀ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਨਿਵਾਸੀ ਵਾਰਡ ਨੰਬਰ 23 ਤਰਨ ਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪਿਛਲੇ 26 ਸਾਲਾਂ ਤੋਂ ਕਾਲਜ ਵਿੱਚ ਡਿਊਟੀ ਕਰ ਰਿਹਾ ਸੀ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕੀਤੀ ਹੈ, ਜਿਸ ਵਿੱਚ ਉਸ ਨੇ ਕਾਲਜ ਦੇ ਸੁਪਰਡੈਂਟ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ ਕਾਲਜ ਦੇ ਬਾਹਰ ਮ੍ਰਿਤਕ ਦੇਹ ਰੱਖ ਕੇ ਪ੍ਰਦਰਸ਼ਨ ਕੀਤਾ। ਸੂਚਨਾ ਮਿਲਦੇ ਹੀ ਥਾਣਾ ਸਿਟੀ ਤਰਨ ਤਾਰਨ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਪਰਿਵਾਰ ਨੂੰ ਸ਼ਾਂਤ ਕਰਵਾ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ ਦੇ ਬਾਹਰ ਪਲਟਿਆ ਵਾਹਨ
NEXT STORY