ਅੰਮ੍ਰਿਤਸਰ (ਸੰਜੀਵ)- ਅਗਵਾ ਕਰ ਕੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ਵਿਚ ਥਾਣਾ ਅਜਨਾਲਾ ਦੀ ਪੁਲਸ ਨੇ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਆਕਾਸ਼ਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੁੜੀ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਰੋਜ਼ਾਨਾ ਵਾਂਗ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਕਿ ਰਸਤੇ ਵਿਚ ਇਕ ਕਾਲੇ ਰੰਗ ਦੀ ਗੱਡੀ ਉਸ ਦੇ ਕੋਲ ਆ ਕੇ ਰੁਕੀ ਅਤੇ ਉਸ ’ਚੋਂ ਹਰਪ੍ਰੀਤ ਸਿੰਘ ਉਤਰਿਆ ਤੇ ਜ਼ਬਰਦਸਤੀ ਉਸ ਨੂੰ ਥਾਰ ਗੱਡੀ ਵਿਚ ਬਿਠਾ ਲਿਆ।
ਇਹ ਵੀ ਪੜ੍ਹੋ- ਪੰਜਾਬ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਬੰਦ ਦੁਕਾਨ 'ਚ ਤਾੜ ਕੇ ਰੱਖੇ 16 ਮਰੀਜ਼ ਕਰਵਾਏ ਰੈਸਕਿਊ
ਇਸ ਤੋਂ ਬਾਅਦ ਉਹ ਉਸ ਨਾਲ ਕੁੱਟਮਾਰ ਕਰਨ ਲੱਗਾ। ਉਸ ਨੇ ਮੁਲਜ਼ਮ ਦੀਆਂ ਮਿੰਨਤਾਂ ਕੀਤੀਆਂ ਕਿ ਉਸ ਨੂੰ ਗੱਡੀ ਤੋਂ ਉਤਾਰ ਦੇਵੇ ਪਰ ਉਹ ਉਸ ਨੂੰ ਕਿਸੇ ਦੇ ਘਰ ਲੈ ਗਏ, ਜਿਥੇ ਉਸ ਨੂੰ ਕਮਰੇ ਵਿਚ ਬੰਦ ਕਰ ਦਿੱਤਾ । ਹਰਪ੍ਰੀਤ ਸਿੰਘ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ, ਜਿਸ ਤੋਂ ਬਾਅਦ ਸਵੇਰੇ ਮੁਲਜ਼ਮ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਛੱਡ ਕੇ ਫ਼ਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ ਸਖ਼ਤ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਬੰਦ ਦੁਕਾਨ 'ਚ ਤਾੜ ਕੇ ਰੱਖੇ 16 ਮਰੀਜ਼ ਕਰਵਾਏ ਰੈਸਕਿਊ
NEXT STORY