ਅੰਮ੍ਰਿਤਸਰ(ਬਿਊਰੋ): ਮੋਦੀ ਸਰਕਾਰ ਵੱਲੋਂ ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਦੀਆਂ ਕਈ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਰੱਦ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਦੇ ਉੱਪਰ ਦੁਸਹਿਰੇ ਵਾਲੇ ਦਿਨ ਮੋਦੀ ਦਾ 10 ਫੁੱਟ ਦਾ ਪੁੱਤਲਾ ਫੂਕ ਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਬਜ਼ੁਰਗ, ਜਵਾਨ, ਬੱਚਿਆਂ ਅਤੇ ਜਨਾਨੀਆਂ ਨੇ ਨਆਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਜਦੋਂ ਤੱਕ ਖੇਤੀਬਾੜੀ ਆਰਡੀਨੈਂਸ ਰੱਦ ਨਹੀਂ ਹੁੰਦਾ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਖੇਤੀਬਾੜੀ ਆਰਡੀਨੈਂਸ ਰੱਦ ਕਰਨਾ ਉਨ੍ਹਾਂ ਦੀ ਮੰਗ ਹੈ ਅਤੇ ਪਿਛਲੇ ਦਿਨਾਂ ਤੋਂ ਉਹ ਧਰਨੇ 'ਤੇ ਬੈਠੇ ਹਨ ਅਤੇ ਅੱਜ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਮੋਦੀ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਖੇਤੀ ਆਰਡੀਨੈਂਸ ਕਾਨੂੰਨਾਂ ਨੂੰ ਰੱਦ ਕਰਕੇ ਛੱਡਾਂਗੇ ਅਤੇ ਆਉਣ ਵਾਲੇ ਦਿਨਾਂ 'ਚ ਆਪਣਾ ਸੰਘਰਸ਼ ਹੋਰ ਤੇਜ਼ ਕਰਾਂਗੇ।
ਮੋਦੀ ਸਰਕਾਰ ਨੇ ਤਿੰਨ ਖੇਤੀਬਾੜੀ ਬਿੱਲਾਂ ਦੇ ਮਾਧਿਅਮ ਨਾਲ ਦੇਸ਼ 'ਚ ਖੇਤੀਬਾੜੀ ਦੀ ਸ਼ੁਰੂਆਤ ਕੀਤੀ ਹੈ। ਉਸ ਨੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਇਹ ਇਕ ਸੁਫ਼ਨੇ ਦੇ ਸੱਚ ਹੋਣ ਦੇ ਰੂਪ 'ਚ ਸਾਬਤ ਨਹੀਂ ਹੋਇਆ। ਇਸ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਅੱਗੇ ਵਧਾਇਆ ਗਿਆ ਹੈ ਅਤੇ ਵਿਸ਼ਵ ਵਪਾਰ ਸੰਗਠਨ ਦੇ ਦਬਾਅ 'ਚ ਫੈਸਲਾ ਲਿਆ ਗਿਆ ਹੈ। ਇਸ ਖੇਤੀ ਆਰਡੀਨੈਂਸ ਕਾਨੂੰਨ ਨੂੰ ਕਿਸਾਨ ਰੱਦ ਕਰਨਾ ਚਾਹੁੰਦੇ ਹਨ।
ਜ਼ਖ਼ਮੀ ਸਿੱਖਾਂ ਦਾ ਹਾਲ ਵੇਖ ਰੋ ਪਏ ਸੰਧਵਾਂ, ਸ਼੍ਰੋਮਣੀ ਕਮੇਟੀ ਤੇ ਬਾਦਲਾਂ 'ਤੇ ਕੱਢੀ ਭੜਾਸ (ਵੀਡੀਓ)
NEXT STORY