ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬੀਤੀ ਰਾਤ ਕੁਲਫੀ ਦੇ ਪੈਸਿਆਂ ਨੂੰ ਲੈ ਕੇ 2 ਧਿਰਾਂ ਦਰਮਿਆਨ ਹੋਈ ਤਕਰਾਰ ਦੌਰਾਨ ਜੰਮ ਕੇ ਇੱਟਾਂ-ਰੋੜੇ ਚੱਲਣ ਤੋਂ ਇਲਾਵਾ ਗੋਲੀਆਂ ਵੀ ਚੱਲੀਆਂ। ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਜਾਜਨ ਦਾ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪਿੰਡ ਵਾਸੀ ਰਿਪੂ ਮਸੀਹ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਲਾਲੀ ਨਾਂ ਲੜਕੇ ਨਾਲ ਕੁਲਫੀ ਦੇ ਪੈਸਿਆਂ ਨੂੰ ਲੈ ਕੇ ਮਾਮੂਲੀ ਤਕਰਾਰ ਹੋਈ ਸੀ, ਜੋ ਇੰਨੀ ਵਧ ਗਈ ਕਿ ਲਾਲੀ ਵੱਲੋਂ ਸੱਦੇ ਅਣਪਛਾਤੇ ਨੌਜਵਾਨਾਂ ਨੇ ਪਿੰਡ 'ਚ ਖੂਬ ਇੱਟਾਂ ਰੋੜੇ ਚਲਾਏ ਤੇ ਫਾਇਰ ਵੀ ਕੀਤੇ। ਪਿੰਡ ਵਾਸੀਆਂ ਨੇ ਦੱਸਿਆ ਕਿ ਇਕ ਨੌਜਵਾਨ ਜ਼ਖਮੀ ਹੋਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਨੂੰ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ : ਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਸਬੰਧੀ ਅੱਜ ਚੱਕਾ ਜਾਮ ਦਾ ਪ੍ਰੋਗਰਾਮ ਇਕ ਦਿਨ ਲਈ ਮੁਲਤਵੀ
ਇਸ ਸਬੰਧੀ ਐੱਸ.ਐੱਚ.ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਤਕਰਾਰ ਕੁਲਫੀ ਦੇ ਪੈਸਿਆਂ ਨੂੰ ਲੈਣ-ਦੇਣ ਕਰਕੇ ਹੋਈ ਹੈ। ਰਿਪੂ ਦੇ ਬਿਆਨਾਂ 'ਤੇ 2 ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਤੇ ਹੋਰ ਅਣਪਛਾਤੇ ਲੋਕਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫ਼ਤ 'ਚ ਹੋਣਗੇ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਗੈਰ ਦੂਜਾ ਵਿਆਹ ਕਰਵਾਉਣ ਵਾਲੇ ਪਤੀ ਅਤੇ ਉਸ ਦੀ ਪ੍ਰੇਮਿਕਾ ਗ੍ਰਿਫ਼ਤਾਰ
NEXT STORY