ਤਰਨਤਾਰਨ(ਰਮਨ)- ਸਾਈਕਲ ’ਤੇ ਘਰ ਪਰਤ ਰਹੇ ਮਜ਼ਦੂਰ ਨੂੰ ਅਣਪਛਾਤੇ ਵਾਹਨ ਵੱਲੋਂ ਸਾਈਡ ਮਾਰਨ ਦੌਰਾਨ ਉਸ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ (60) ਵਾਸੀ ਪਿੰਡ ਗਿੱਦੜੀ ਬਗਿਆੜੀ, ਜੋ ਖੇਤ ਮਜ਼ਦੂਰ ਹੈ ਅਤੇ ਬੀਤੇ ਕੱਲ੍ਹ ਸ਼ਾਮ ਕਰੀਬ 8 ਵਜੇ ਜਦੋਂ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਝਬਾਲ ਤੋਂ ਵਾਪਸ ਪਿੰਡ ਪਰਤ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਉਸ ਦੀ ਟੱਕਰ ਹੋਣ ਦੌਰਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫਤਾਰ ਟਿੱਪਰ ਨੇ ਇਕ ਨੌਜਵਾਨ ਦੀ ਲਈ ਜਾਨ
ਇਸ ਹਾਦਸੇ ਤੋਂ ਬਾਅਦ ਨਿਸ਼ਾਨ ਸਿੰਘ ਨੂੰ ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਥਾਣਾ ਝਬਾਲ ਦੀ ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਮ੍ਰਿਤਕ ਦੇ ਬੇਟੇ ਜਗਰੂਪ ਸਿੰਘ ਦੇ ਬਿਆਨਾਂ ’ਤੇ ਪਰਚਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੀ ਕਾਰਵਾਈ, ਕਾਰ 'ਚੋਂ 30 ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਦੋ ਗ੍ਰਿਫ਼ਤਾਰ
NEXT STORY