ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਨਵੇਂ ਸਾਲ ਦੇ ਸ਼ੁਭ ਮੌਕੇ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵਸਨੀਕਾਂ ਨੂੰ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਸੜਕਾਂ ਦੇ ਨਿਰਮਾਣ ਦਾ ਵੱਡਾ ਤੋਹਫਾ ਦਿੱਤਾ ਹੈ।
ਕੈਬਨਿਟ ਮੰਤਰੀ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਕਸਦ ਲਈ ਕਰੀਬ 6 ਕਰੋੜ ਰੁਪਏ ਦੀ ਵੱਡੀ ਰਾਸ਼ੀ ਮਨਜ਼ੂਰ ਕਰਕੇ ਜਾਰੀ ਕਰ ਦਿੱਤੀ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਦੀ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਉਣਾ ਹੈ।
ਲਾਲ ਚੰਦ ਕਟਾਰੂ ਚੱਕ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਰਿਆ-ਦਿਲੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਮੇਸ਼ਾ ਵਿਧਾਨ ਸਭਾ ਹਲਕਾ ਭੋਆ ਨੂੰ ਵਿਕਾਸ ਦੇ ਮਾਮਲੇ ਵਿੱਚ ਮੋਹਰੀ ਰੱਖਿਆ ਹੈ ਅਤੇ ਸੰਪੂਰਨ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ।
ਮੰਤਰੀ ਨੇ ਭਰੋਸਾ ਦਿੱਤਾ ਕਿ ਹਲਕੇ ਅੰਦਰ ਵਿਕਾਸ ਦੀ ਇਹ ਗਤੀ ਰੁਕਣ ਨਹੀਂ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਅਹਿਮ ਪ੍ਰੋਜੈਕਟ ਇੱਥੇ ਸ਼ੁਰੂ ਕੀਤੇ ਜਾਣਗੇ।
ਠੱਗਾਂ ਨੇ ਅਪਾਹਿਜ ਜੋੜੇ ਨੂੰ ਵੀ ਨਹੀਂ ਬਖਸ਼ਿਆ! ਠੱਗ ਲਈ Photostate ਤੋਂ 1-1 ਰੁਪਈਆ ਜੋੜ ਕੇ ਕੀਤੀ ਸਾਰੀ ਕਮਾਈ
NEXT STORY