ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਅਧੀਨ ਆਉਂਦੇ ਅਜਨਾਲਾ ਰੋਡ 'ਤੇ ਉਸ ਸਮੇਂ ਮਾਹੌਲ ਤਨਾਵਪੂਰਨ ਹੋ ਗਿਆ ਜਦੋਂ ਇੱਕ ਘਰ 'ਚ ਰਹਿ ਰਹੇ ਕਿਰਾਏਦਾਰਾਂ ਦਾ ਸਾਮਾਨ ਘਰ ਦੇ ਮਾਲਕ ਨੇ ਆ ਕੇ ਬਾਹਰ ਸੁੱਟ ਦਿੱਤਾ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਰਾਏਦਾਰ ਪਰਿਵਾਰ ਨੇ ਕਿਹਾ ਕਿ ਉਹ ਪਿਛਲੇ ਛੇ ਸੱਤ ਮਹੀਨੇ ਤੋਂ ਇਸ ਘਰ ਵਿਚ ਕਿਰਾਏ 'ਤੇ ਰਹਿ ਰਹੇ ਹਨ ਅਤੇ ਅੱਜ ਸਵੇਰੇ ਮਕਾਨ ਮਾਲਕ ਨੇ ਬਿਨਾਂ ਕੁਝ ਨੋਟਿਸ ਤੋਂ ਆਪਣੇ ਸਾਥੀਆਂ ਨਾਲ ਘਰ 'ਚ ਦਾਖਲ ਹੋ ਕੇ ਸਾਰਾ ਸਾਮਾਨ ਤੋੜ ਕੇ ਬਾਹਰ ਸੁੱਟ ਦਿੱਤਾ । ਇਸ ਦੌਰਾਨ ਮਕਾਨ ਮਾਲਕ ਵੱਲੋਂ ਕੁੱਟਮਾਰ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਪੀੜਤ ਕਿਰਾਏਦਾਰ ਨੇ ਕਿਹਾ ਕਿ ਉਹ ਇਸ ਮਕਾਨ ਦਾ ਹਰ ਮਹੀਨੇ ਕਿਰਾਇਆ ਦਿੰਦੇ ਆ ਰਹੇ ਹਨ ਅਤੇ ਮਕਾਨ ਮਾਲਕ ਨੇ ਬਿਨਾਂ ਕਿਸੇ ਨੋਟਿਸ ਤੋਂ ਆ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ, ਜਿਸ ਦੇ ਚਲਦੇ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਵੀ ਦਰਖਾਸਤ ਦਿੱਤੀ ਹੈ ਤੇ ਹੁਣ ਇਨਸਾਫ ਦੀ ਮੰਗ ਕਰਦੇ ਹਨ। ਦੂਜੇ ਪਾਸੇ ਇਸ ਮਾਮਲੇ 'ਚ ਮਕਾਨ ਮਾਲਕ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਵਿਅਕਤੀਆਂ ਨੂੰ ਆਪਣਾ ਮਕਾਨ ਕਿਰਾਏ 'ਤੇ ਨਹੀਂ ਦਿੱਤਾ। ਉਨ੍ਹਾਂ ਨੇ ਕਿਸੇ ਵਿਸ਼ਾਲ ਸ਼ਰਮਾ ਨਾਮਕ ਵਿਅਕਤੀ ਨੂੰ ਆਪਣਾ ਮਕਾਨ ਕਿਰਾਏ 'ਤੇ ਦਿੱਤਾ ਸੀ ਪਰ ਇਹ ਵਿਅਕਤੀ ਕੌਣ ਹਨ ਅਤੇ ਕਿੱਥੋਂ ਆਏ ਹਨ ਇਸ ਬਾਰੇ ਉਸਨੂੰ ਕੋਈ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਸ਼ਾਲ ਸ਼ਰਮਾ ਨੇ ਅੱਗੇ ਇਨ੍ਹਾਂ ਨੂੰ ਮਕਾਨ ਕਿਰਾਏ 'ਤੇ ਦਿੱਤਾ ਹੈ ਜਾਂ ਨਹੀਂ ਇਸ ਸਬੰਧੀ ਵੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਅਤੇ ਨਾ ਹੀ ਮੇਰੇ ਤੱਕ ਅੱਜ ਤੱਕ ਕੋਈ ਕਿਰਾਇਆ ਪਹੁੰਚਿਆ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਉਨ੍ਹਾਂ ਕਿਹਾ ਅੱਜ ਜਦੋਂ ਮੈਂ ਆਪਣੇ ਘਰ ਆਇਆ ਤੇ ਇਨ੍ਹਾਂ ਨੇ ਮੇਰੇ ਨਾਲ ਬਹਿਸ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੁਲਸ ਤੋਂ ਇਨਸਾਫ ਦੀ ਗੁਹਾਰ ਲਗਾਉਣਾ ਹਾਂ। ਇਸ ਦੌਰਾਨ ਮੌਕੇ 'ਤੇ ਪਹੁੰਚੇ ਪੀਸੀਆਰ ਦੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਥਾਣਾ ਕੰਟੋਨਮੈਂਟ ਮੁਖੀ ਨੂੰ ਜਾਣਕਾਰੀ ਦਿੱਤੀ ਗਈ ਹੈ ਅਤੇ ਦੋਵਾਂ ਹੀ ਪਾਰਟੀਆਂ ਨੂੰ ਥਾਣੇ ਬੁਲਾਇਆ ਗਿਆ ਹੈ ਤੇ ਬਿਆਨ ਲੈਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਜ਼ਮੀਨ ਦੇ ਟੋਟੇ ਪਿੱਛੇ ਮਾਰ 'ਤਾ ਭਰਾ
NEXT STORY