ਗੁਰਦਾਸਪੁਰ (ਹਰਮਨ, ਵਿਨੋਦ): ਗੁਰਦਾਸਪੁਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਭਗੌੜਿਆਂ ਖ਼ਿਲਾਫ਼ ਕੀਤੀ ਜਾ ਰਹੀ ਚੈਕਿੰਗ ਅਤੇ ਨਾਕਾਬੰਦੀ ਦੇ ਵਧੀਆ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿਛਲੇ ਦੋ ਦਿਨਾਂ ਦੌਰਾਨ ਪੁਲਸ ਵੱਲੋਂ ਕਈ ਭਗੌੜਿਆਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਇਸੇ ਕੜੀ ਤਹਿਤ ਥਾਣਾ ਤਿੱਬੜ ਦੀ ਪੁਲਸ ਨੂੰ ਨਾਕਾਬੰਦੀ ਦੌਰਾਨ ਵੱਡੀ ਸਫਲਤਾ ਮਿਲੀ ਹੈ।
ਇਹ ਵੀ ਪੜ੍ਹੋ-ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
ਜਾਣਕਾਰੀ ਅਨੁਸਾਰ ਥਾਣਾ ਤਿੱਬੜ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦੌਰਾਨ ਇੱਕ ਮਹਿੰਦਰਾ ਮੈਟਾਡੋਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਵਿੱਚੋਂ 6 ਲੱਖ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਸ ਨੇ ਮਾਮਲੇ ਵਿੱਚ ਗੱਡੀ ਚਲਾ ਰਹੇ ਇੱਕ ਵਿਅਕਤੀ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਦਕਿ ਉਸ ਦਾ ਦੂਜਾ ਸਾਥੀ ਪੁਲਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਾਜਾਇਜ਼ ਸ਼ਰਾਬ ਕਾਹਨੂੰਵਾਨ ਤੋਂ ਧਾਰੀਵਾਲ ਸਾਈਡ ਵੱਲ ਵੇਚਣ ਲਈ ਲਿਜਾਈ ਜਾ ਰਹੀ ਸੀ। ਪੁਲਸ ਵੱਲੋਂ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਾਜਾਇਜ਼ ਸ਼ਰਾਬ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਵੀ ਪਹੁੰਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
ਡੀਐੱਸਪੀ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਨਾਜਾਇਜ਼ ਸ਼ਰਾਬ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਪੁਲਸ ਵੱਲੋਂ ਫਰਾਰ ਹੋਏ ਦੂਜੇ ਸਾਥੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਚੈਕਿੰਗ ਅਤੇ ਨਾਕਾਬੰਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
NEXT STORY