ਤਰਨਤਾਰਨ (ਰਮਨ)- ਬੀਤੀ ਦੇਰ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਨਜ਼ਦੀਕ ਮੌਜੂਦ ਇਕ ਸੈਲੂਨ ਨੂੰ ਅਚਾਨਕ ਅੱਗ ਲੱਗਣ ਨਾਲ ਉਸਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ। ਅੱਗ ਦੀ ਸੂਚਨਾ ਮਿਲਣ ਤੋਂ ਕੁਝ ਮਿੰਟਾਂ ’ਚ ਹੀ ਪੁੱਜੀ ਫਾਇਰ ਬ੍ਰਿਗੇਡ ਵੱਲੋਂ ਅੱਗ ’ਤੇ ਜਲਦੀ ਹੀ ਕਾਬੂ ਪਾ ਲਿਆ ਗਿਆ ਪ੍ਰੰਤੂ ਦੁਕਾਨ ਦਾ ਵੱਡੀ ਮਾਤਰਾ ’ਚ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ
ਮਿਲੀ ਜਾਣਕਾਰੀ ਦੇ ਅਨੁਸਾਰ ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਰੂਬੀ ਗਿੱਲ ਮੇਕਅੱਪ ਅਕੈਡਮੀ ਸਲੂਨ ਵਿਖੇ ਅਚਾਨਕ ਬੀਤੀ ਰਾਤ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਆਸ-ਪਾਸ ਦੇ ਲੋਕ ਜਦੋਂ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਨੇ ਦੁਕਾਨ ਅੰਦਰੋਂ ਨਿਕਲਦੇ ਧੂੰਏ ਸਬੰਧੀ ਦੁਕਾਨ ਮਾਲਕ ਨੂੰ ਸੂਚਿਤ ਕੀਤਾ। ਇਸ ਦੇ ਨਾਲ ਹੀ ਮੌਕੇ ’ਤੇ ਮੌਜੂਦ ਵਾਰਡ ਨੰਬਰ-10 ਦੇ ਕੌਂਸਲਰ ਮਨੋਜ ਅਗਨੀਹੋਤਰੀ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਦੁਕਾਨ ਦੇ ਅੰਦਰ ਹੀ ਅੰਦਰ ਅੱਗ ਕਾਫੀ ਸਮੇਂ ਤੋਂ ਸੁਲਗ ਰਹੀ ਸੀ, ਜਿਸ ਦੇ ਚੱਲਦਿਆਂ ਵੱਡੀ ਮਾਤਰਾ ’ਚ ਸਾਮਾਨ ਸੜ ਕੇ ਸਵਾਹ ਹੋ ਗਿਆ।
ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ
ਇਸ ਦੌਰਾਨ ਮੌਕੇ ’ਤੇ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਬੜੀ ਮੁਸ਼ੱਕਤ ਨਾਲ ਸ਼ਟਰ ਨੂੰ ਤੋੜਦੇ ਹੋਏ ਅੱਗ ਉਪਰ ਕਾਬੂ ਪਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਮਨੋਜ ਅਗਨੀਹੋਤਰੀ ਨੇ ਦੱਸਿਆ ਕਿ ਮੇਕਅੱਪ ਸੈਲੂਨ ਦਾ ਵੱਡੀ ਮਾਤਰਾ ’ਚ ਨੁਕਸਾਨ ਹੋ ਗਿਆ ਹੈ। ਜਿਸ ਦੇ ਅੱਗ ਲੱਗਣ ਸਬੰਧੀ ਕਾਰਨ ਹਾਲੇ ਪਤਾ ਨਹੀਂ ਲੱਗੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
2 ਔਰਤਾਂ ਸਮੇਤ 5 ਲੁਟੇਰੇ ਘਰ ’ਚੋਂ 60 ਹਜ਼ਾਰ ਰੁਪਏ ਲੁੱਟ ਕੇ ਫਰਾਰ
NEXT STORY