ਅਜਨਾਲਾ(ਗੁਰਪ੍ਰੀਤ)- ਅਜਨਾਲਾ ਵਿੱਚ ਦੇਰ ਰਾਤ ਸ਼ਰੇਆਮ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਤੋਂ ਆਪਣੇ ਸਾਥੀਆਂ ਦੇ ਨਾਲ ਅਜਨਾਲਾ ਵਾਪਸ ਆ ਰਹੇ ਐਡਵੋਕੇਟ ਸੁਨੀਲ ਪਾਲ ਦੀ ਗੱਡੀ ਉੱਪਰ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇੱਕ ਗੋਲੀ ਗੱਡੀ ਉੱਪਰ ਲੱਗੀ, ਪਰ ਐਡਵੋਕੇਟ ਅਤੇ ਉਸ ਦੇ ਸਾਥੀਆਂ ਨੇ ਆਪਣੀ ਗੱਡੀ ਨੂੰ ਨਜ਼ਦੀਕੀ ਥਾਣੇ ਤੱਕ ਲੈ ਜਾ ਕੇ ਆਪਣੀ ਜਾਨ ਬਚਾਈ ਅਤੇ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਐਡਵੋਕੇਟ ਸੁਨੀਲ ਪਾਲ ਨੇ ਦੱਸਿਆ ਕਿ ਉਹ ਆਪਣੇ ਕੁਝ ਸਾਥੀਆਂ ਅਤੇ ਬੱਚਿਆਂ ਦੇ ਨਾਲ ਅਜਨਾਲਾ ਵਾਪਸ ਆ ਰਹੇ ਸਨ। ਜਦੋਂ ਉਹ ਅਜਨਾਲਾ ਰਿਲਾਇੰਸ ਪੈਟਰੋਲ ਪੰਪ ਨੇੜੇ ਪਹੁੰਚੇ, ਤਦ ਗੱਡੀ ਉੱਪਰ ਕੁਝ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਪਿੱਛੇ ਲੱਗੇ ਦੋ ਨੌਜਵਾਨਾਂ ਨੂੰ ਪੁਲਸ ਨੇ ਤੁਰੰਤ ਕਾਬੂ ਕਰ ਲਿਆ। ਐਡਵੋਕੇਟ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਾਕੀ ਹਮਲਾਵਰਾਂ ਨੂੰ ਵੀ ਜਲਦੀ ਕਾਬੂ ਕਰਕੇ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ’ਚ ਅੱਜ ਕਈ ਇਲਾਕਿਆਂ ’ਚ ਬਿਜਲੀ ਰਹੇਗੀ ਬੰਦ, ਘੰਟਿਆਂ ਤੱਕ ਲੋਕਾਂ ਨੂੰ ਕਰਨਾ ਪਵੇਗਾ ਇੰਤਜ਼ਾਰ
ਡੀਐਸਪੀ ਅਜਨਾਲਾ, ਗੁਰਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਹੜੇ ਵੀ ਅਸਲ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਸਨੇ ਇਹ ਵੀ ਦੱਸਿਆ ਕਿ ਗੱਡੀ ਉੱਪਰ ਲੱਗੀ ਗੋਲੀ ਦੀ ਫੈਰੋਸਿੰਕ ਜਾਂਚ ਕਰਵਾਈ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ- ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ ਹੈਰੋਇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ
NEXT STORY