ਅੰਮ੍ਰਿਤਸਰ (ਵਿਕਰਮਜੀਤ)- ਅੰਮ੍ਰਿਤਸਰ ਵਿਚ ਐਤਵਾਰ ਦੇਰ ਰਾਤ ਅਚਾਨਕ ਆਈ ਤੇਜ਼ ਹਨ੍ਹੇਰ ਝੱਖੜ ਨੇ ਕੁਝ ਸਮੇਂ ਲਈ ਸ਼ਹਿਰ ਦੀ ਆਮ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਦਿੱਤਾ। ਤੇਜ਼ ਹਵਾਵਾਂ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਧੂੜ ਦੇ ਗੁਬਾਰ ਛਾ ਗਏ, ਜਿਸ ਨਾਲ ਆਵਾਜਾਈ ਕਰ ਰਹੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਨ੍ਹੇਰੀ ਇੰਨੀ ਤੇਜ਼ ਸੀ ਕਿ ਕਈ ਥਾਵਾਂ ’ਤੇ ਲੋਕਾਂ ਨੂੰ ਆਪਣੇ ਵਾਹਨ ਰੋਕਣ ਲਈ ਮਜ਼ਬੂਰ ਹੋਣਾ ਪਿਆ।
ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
ਖ਼ਾਸ ਕਰ ਕੇ ਦੋ ਪਹੀਆ ਵਾਹਨ ਚਾਲਕਾਂ ਲਈ ਸੜਕਾਂ ’ਤੇ ਚੱਲਣਾ ਬਹੁਤ ਔਖਾ ਹੋ ਗਿਆ ਸੀ। ਧੂੜ ਹਵਾ ਵਿਚ ਇਸ ਕਦਰ ਫੈਲ ਗਈ ਕਿ ਕੁਝ ਸਮੇਂ ਲਈ ਵਿਜ਼ੀਬਿਲਟੀ ਵੀ ਘੱਟ ਹੋ ਗਈ। ਤੇਜ਼ ਹਵਾਵਾਂ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੁਕਾਨਾਂ ਦੇ ਬਾਹਰ ਲੱਗੇ ਫਲੈਕਸ ਬੋਰਡ ਅਤੇ ਹੋਰ ਹਲਕਾ ਸਾਮਾਨ ਹਵਾ ਵਿਚ ਉੱਡਦਾ ਨਜ਼ਰ ਆਇਆ। ਕਈ ਥਾਵਾਂ ’ਤੇ ਦਰੱਖਤਾਂ ਦੀਆਂ ਟਾਹਣੀਆਂ ਟੁੱਟ ਕੇ ਸੜਕਾਂ ’ਤੇ ਡਿੱਗ ਗਈਆਂ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਦਾ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਵਿਚ ਉਤਾਰ-ਚੜ੍ਹਾਅ ਜਾਰੀ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਤੇਜ਼ ਹਨ੍ਹੇਰ ਝੱਖੜ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਬਿਜਲੀ ਦੀਆਂ ਤਾਰਾਂ ਟੁੱਟਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਇਸ ਕਾਰਨ ਕਈ ਥਾਵਾਂ ’ਤੇ ਲੰਬੇ ਸਮੇਂ ਤੱਕ ਬਿਜਲੀ ਦੇ ਕੱਟ ਲੱਗੇ ਰਹੇ ਅਤੇ ਦਿਨ ਦੇ ਸਮੇਂ ਵੀ ਬਿਜਲੀ ਸਪਲਾਈ ਪ੍ਰਭਾਵਿਤ ਰਹੀ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਕਿਸੇ ਵੱਡੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਮੌਸਮ ਵਿਚ ਆਏ ਇਸ ਬਦਲਾਅ ਤੋਂ ਬਾਅਦ ਸੋਮਵਾਰ ਸਵੇਰ ਦਾ ਮੌਸਮ ਕਾਫ਼ੀ ਸੁਹਾਵਣਾ ਅਤੇ ਠੰਡਾ ਮਹਿਸੂਸ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਤੋਂ ਲੋਕਾਂ ਨੂੰ ਕੁਝ ਸਮੇਂ ਲਈ ਰਾਹਤ ਮਿਲੀ। ਸਵੇਰ ਤੋਂ ਹੀ ਹਲਕੀਆਂ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ, ਜਿਸ ਨਾਲ ਮੌਸਮ ਖੁਸ਼ਗਵਾਰ ਬਣਿਆ ਰਿਹਾ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਾਰਿਆ ਗਿਆ LeT ਦਾ ਚੋਟੀ ਦਾ ਕਮਾਂਡਰ ! ਭੇਤਭਰੇ ਹਾਲਾਤ 'ਚ ਹੋਈ ਮੌਤ
NEXT STORY