ਅੰਮ੍ਰਿਤਸਰ(ਸਰਬਜੀਤ)-ਦੇਸ਼ਾਂ-ਵਿਦੇਸ਼ਾਂ ’ਚ ਵਸਦੇ ਦਮਦਮੀ ਟਕਸਾਲ ਦੇ ਅਨੇਕਾਂ ਪੁਰਾਣੇ ਵਿਦਿਆਰਥੀਆਂ ਨੇ ਨਾਗਪੁਰ ਵਿਖੇ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਬੈਂਚ ’ਤੇ ਲੱਤਾਂ ਲਟਕਾ ਕੇ ਬੈਠਣ ਵਾਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਤੌਹੀਨ ਕਰਨ ਵਾਲਿਆਂ ਖ਼ਿਲਾਫ਼ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੰਗ-ਪੱਤਰ ਸੌਂਪਦੇ ਹੋਏ ਮੰਗ ਕੀਤੀ ਕਿ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰ ਜਾਣੀ ਸੀ ਵੱਡੀ ਵਾਰਦਾਤ, ਪੁਲਸ ਨੇ ਹਥਿਆਰਾਂ ਸਣੇ ਫੜੇ 4 ਮੁਲਜ਼ਮ
ਇਨ੍ਹਾਂ ਆਗੂਆਂ ਨੇ ਦੱਸਿਆ ਕਿ ਮੰਗ ਪੱਤਰ ’ਚ ਲਿਖਿਆ ਹੈ ਕਿ ਪਿਛਲੇ ਨਾਗਪੁਰ ’ਚ ਨੌਵੇਂ ਪਾਤਿਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਇਕ ਸਮਾਗਮ ’ਚ ਬਾਬਾ ਹਰਨਾਮ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਤੇ ਸਿੱਖੀ ਸਿਧਾਂਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ, ਜਿਸ ਕਾਰਨ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਭਾਰੀ ਠੇਸ ਪੁੱਜੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਧਾਰਮਿਕ ਤੇ ਸਿਆਸੀ ਆਗੂ ਜੋ ਗੁਰ-ਮਰਿਆਦਾ ਅਨੁਸਾਰ ਚੌਂਕੜੀ ਮਾਰ ਕੇ ਬੈਠਣ ਦੀ ਬਜਾਏ ਬੈਂਚਾਂ ’ਤੇ ਲੱਤਾਂ ਲਟਕਾ ਕੇ ਇਕ ਰੈਲੀ ਵਾਂਗ ਬੈਠੇ ਹੋਏ ਸਨ ਜੋ ਕਿ ਗੁਰੂ ਸਾਹਿਬ ਜੀ ਦੀ ਘੋਰ ਬੇਅਦਬੀ ਅਤੇ ਗੁਰੂ ਦਰਬਾਰ ਦੀ ਮਰਿਆਦਾ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਆਸ ਕਰਦੇ ਹਾਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਪ੍ਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਹੋਵੇਗੀ ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਵਿਸ਼ੇਸ਼ ਅਜਿਹੀ ਪੰਥ ਵਿਰੋਧੀ ਸਾਜ਼ਿਸ਼ ਕਰਨ ਦੀ ਹਿੰਮਤ ਨਾ ਕਰ ਸਕੇ ਅਤੇ ਸੰਗਤ ਨੂੰ ਸਹੀ ਸੇਧ ਮਿਲ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਭਰਾਵਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ : ਸਾਲ 2025 ’ਚ ਹੈਰੋਇਨ ਤੇ ਹਥਿਆਰਾਂ ਦੀ ਰਿਕਵਰੀ ਨੇ ਤੋੜੇ ਰਿਕਾਰਡ, ਹੈਰਾਨ ਕਰਨਗੇ ਅੰਕੜੇ
NEXT STORY