ਅੰਮ੍ਰਿਤਸਰ (ਦੀਪਕ)- ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਚ ਕ੍ਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਆਦਮਕੱਦ ਬੁੱਤਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨਿਹੰਗ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਆਦਿ ਨੇ ਅਦਾ ਕੀਤੀ।
ਇਹ ਵੀ ਪੜ੍ਹੋ- ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ
ਉਦਘਾਟਨ ਸਮੇਂ ਚੀਫ਼ ਖਾਲਸਾ ਪ੍ਰਧਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਤੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਨਿਹਾਲ ਸਿੰਘ, ਜਗਜੀਤ ਸਿੰਘ ਸਵੀਟੀ, ਹਰਪਾਲ ਸਿੰਘ ਵਾਲੀਆ, ਜਗਦੀਸ਼ ਸਿੰਘ ਵਾਲੀਆ, ਪ੍ਰਦੀਪ ਸਿੰਘ ਵਾਲੀਆ, ਹਰਵਿੰਦਰ ਸਿੰਘ ਖਾਲਸਾ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ
NEXT STORY