ਬਟਾਲਾ (ਸਾਹਿਲ)- ਕੰਮ ਕਰਦੇ ਸਮੇਂ ਬਿਜਲੀ ਦੇ ਪੋਲ ਤੋਂ ਡਿੱਗਣ ਨਾਲ ਲਾਈਨਮੈਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਸੈਦਪੁਰ ਕਲਾਂ, ਜੋ ਕਿ ਪਾਵਰਕਾਮ ਵਿਭਾਗ ’ਚ ਬਤੌਰ ਲਾਈਨਮੈਨ ਦੀ ਨੌਕਰੀ ਕਰਦਾ ਸੀ, ਆਪਣੀ ਡਿਊਟੀ ਦੌਰਾਨ ਸਬ-ਡਵੀਜ਼ਨ ਪਾਵਰਕਾਮ ਅਲੀਵਾਲ ਵਿਖੇ ਤਾਇਨਾਤ ਸੀ ਅਤੇ ਬੀਤੀ 17 ਨਵੰਬਰ ਨੂੰ ਪਿੰਡ ਢਡਿਆਲਾ ਨੱਤ ਵਿਖੇ ਕੰਮ ਕਰਦੇ ਸਮੇਂ ਬਿਜਲੀ ਦੇ ਪੋਲ ਤੋਂ ਹੇਠਾਂ ਡਿੱਗਣ ਨਾਲ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਸੀ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਡਾਇਵਰਟ ਕੀਤੀ ਟ੍ਰੈਫ਼ਿਕ, ਲੋਕਾਂ ਲਈ ਬਦਲਵੇਂ ਰੂਟ ਜਾਰੀ
ਜਿਸ ਨੂੰ ਪਹਿਲਾਂ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਵਿਖੇ ਭੇਜ ਦਿੱਤਾ। ਐੱਸ. ਆਈ. ਨੇ ਅੱਗੇ ਦੱਸਿਆ ਕਿ ਉਕਤ ਲਾਈਨਮੈਨ ਦਾ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ, ਜਿਥੇ ਬੀਤੀ ਰਾਤ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈਣ ਉਪਰੰਤ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਮੁੰਡੇ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਸੀ. ਆਰ. ਪੀ. ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਅਕਾਲੀ ਵਫਦ, ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਪੰਜਾਬ ਦੌਰੇ 'ਤੇ ਕੇਜਰੀਵਾਲ, ਸਰਹੱਦੀ ਜ਼ਿਲ੍ਹੇ ਨੂੰ ਮਿਲਣ ਜਾ ਰਿਹੈ ਵੱਡਾ ਤੋਹਫ਼ਾ
NEXT STORY