ਗੁਰਦਾਸਪੁਰ (ਵਿਨੋਦ): ਆਬਕਾਰੀ ਵਿਭਾਗ ਗੁਰਦਾਸਪੁਰ ਦੀ ਟੀਮ ਨੇ ਪੁਲਸ ਦੇ ਨਾਲ ਮਿਲ ਕੇ ਰੇਲਵੇ ਲਾਈਨ ਸੋਹਲ ਨਜ਼ਦੀਕ ਇਕ ਟਿਊਬਵੈੱਲ ਦੇ ਨੇੜੇ ਤਲਾਸ਼ੀ ਮੁਹਿੰਮ ਚਲਾ ਕੇ ਉੱਥੋਂ 650 ਕਿੱਲੋਗ੍ਰਾਮ ਲਾਹਣ ਅਤੇ 80 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਸਹਾਇਕ ਕਮਿਸ਼ਨਰ ਆਬਕਾਰੀ ਗੁਰਦਾਸਪੁਰ ਰੇਂਜ ਕਰਮਬੀਰ ਮਾਹਲਾ, ਆਬਕਾਰੀ ਅਧਿਕਾਰੀ ਹੇਮੰਤ ਸ਼ਰਮਾ ਅਤੇ ਆਬਕਾਰੀ ਇੰਸਪੈਕਟਰ ਪੰਕਜ ਮਹਾਜਨ (ਸਰਕਲ ਧਾਰੀਵਾਲ) ਦੀ ਨਿਗਰਾਨੀ ਹੇਠ ਆਬਕਾਰੀ ਟੀਮ ਨੇ ਪੁਲਸ ਨਾਲ ਮਿਲ ਕੇ ਇਹ ਕਾਰਵਾਈ ਅੰਜਾਮ ਦਿੱਤੀ। ਤਲਾਸ਼ੀ ਦੌਰਾਨ ਵੱਖ-ਵੱਖ ਕੈਨਾਂ ’ਚੋਂ 650 ਕਿੱਲੋਗ੍ਰਾਮ ਲਾਹਣ ਅਤੇ 80 ਲੀਟਰ ਨਾਜਾਇਜ਼ ਸ਼ਰਾਬ ਮਿਲੀ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਬਰਾਮਦ ਕੀਤੀ ਗਈ ਸਮੱਗਰੀ ਲਾਵਾਰਿਸ ਹੋਣ ਕਾਰਨ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
NEXT STORY