ਅੰਮ੍ਰਿਤਸਰ (ਦੀਪਕ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਿਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਹੋਰ ਨੁਮਾਇੰਦਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਪਾਸੋਂ ਭਰਵਾਏ ਗਏ 26 ਲੱਖ ਪ੍ਰੋਫਾਰਮੇ ਇਸ ਪ੍ਰਦਰਸ਼ਨ ਦੌਰਾਨ ਨਾਲ ਲਿਜਾਏ ਜਾਣਗੇ।
ਇਹ ਵੀ ਪੜ੍ਹੋ- ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ’ਚ ਚੁੱਕਿਆ ਦੇਸ਼ ’ਚ ਵਧ ਰਹੀ ਮਹਿੰਗਾਈ ਦਾ ਮੁੱਦਾ, ਪੁੱਛਿਆ ਕੀ ਕਰ ਰਹੀ ਸਰਕਾਰ
ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੀਤੇ ਦਿਨ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਾਂਝਾ ਕੌਮੀ ਕਾਰਜ ਹੈ, ਜਿਸ ਲਈ ਹਰ ਇਕ ਵਰਗ ਦੀ ਸ਼ਮੂਲੀਅਤ ਨਿਰਣਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀ ਇਕ ਸਾਂਝੀ ਆਵਾਜ਼ ਦਾ ਪ੍ਰਗਟਾਵਾ ਕਰੇਗਾ। ਇਸ ਵਿਚ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਦੇ ਪ੍ਰਬੰਧ ਵਾਲੀਆਂ ਸਥਾਨਕ ਗੁਰਦੁਆਰਾ ਕਮੇਟੀਆਂ ਵੱਲੋਂ ਪੰਥਕ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਲਈ ਵਚਨਬੱਧਤਾ ਵਾਸਤੇ ਧੰਨਵਾਦ ਕਰਦਿਆਂ ਕਿਹਾ ਕਿ ਹਰ ਇਕ ਗੁਰੂ ਘਰ ਤੋਂ ਆਈ ਆਵਾਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੀ ਭੂਮਿਕਾ ਸਾਬਤ ਹੋਵੇਗੀ।
ਇਹ ਵੀ ਪੜ੍ਹੋ- ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਸਰਹੱਦ ਅੰਦਰ ਫਿਰ ਪਾਕਿਸਤਾਨੀ ਡਰੋਨ ਦੀ ਹਰਕਤ, BSF ਨੇ ਕੀਤੀ ਫਾਇਰਿੰਗ
NEXT STORY