ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਲੋਹੜੀ ਦੇ ਇਸ ਪਵਿੱਤਰ ਦਿਹਾੜੇ 'ਤੇ ਜ਼ਿਲ੍ਹਾ ਪਠਾਨਕੋਟ ਅਤੇ ਪੂਰੇ ਪੰਜਾਬ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਸਿਵਲ ਹਸਪਤਾਲ ਪਠਾਨਕੋਟ ਦੇ ਪ੍ਰਸ਼ਾਸਨ ਵੱਲੋਂ ਕੀਤੇ ਉਪਰਾਲੇ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪੰਜਾਬ ਨੂੰ ਇਹ ਸੰਦੇਸ਼ ਦਿੰਦੇ ਹਾਂ, ਆਓ ਸਾਰੇ ਮਿਲਕੇ ਧੀਆਂ ਨੂੰ ਵੀ ਪੁੱਤਰਾਂ ਦਾ ਦਰਜਾ ਦਈਏ ਜਿਵੈ ਪਠਾਨਕੋਟ ਅੰਦਰ ਧੀਆਂ ਦੀ ਲੋਹੜੀ ਮਨਾ ਕੇ ਇੱਕ ਵੱਖਰਾ ਸੰਦੇਸ਼ ਦਿੱਤਾ ਹੈ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਸਮਾਰੋਹ ਧੀਆਂ ਦੀ ਲੋਹੜੀ ਦੌਰਾਨ ਸੰਬੋਧਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਮਕਰ ਸੰਕ੍ਰਾਂਤੀ ’ਤੇ ਕਦੋਂ ਖਾਣੀ ਹੈ ਖਿਚੜੀ? ਜਾਣੋ ਜੋਤਿਸ਼ਾਂ ਨੇ ਕੀ ਦੱਸਿਆ
ਇਸ ਮੌਕੇ 'ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜ਼ਿਲ੍ਹਾ ਪਠਾਨਕੋਟ ਅਤੇ ਪੰਜਾਬ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਸਾਡੇ ਸੱਭਿਆਚਾਰ ਦੇ ਅੰਦਰ ਇੱਕ ਬਹੁਤ ਵੱਡਾ ਸਥਾਨ ਰੱਖਦਾ ਹੈ, ਇਸ ਤੋਂ ਇਲਾਵਾ ਇਹ ਨਵੀਂ ਰੁੱਤ ਆਉਂਣ ਅਤੇ ਪੁਰਾਣੀ ਰੁੱਤ ਜਾਣ ਦਾ ਵੀ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਅੰਦਰ ਧੀਆਂ ਦੀ ਲੋਹੜੀ ਮਨਾ ਕੇ ਵੱਖਰੀ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ 'ਤੇ ਸਿਵਲ ਹਸਪਤਾਲ ਪ੍ਰਸ਼ਾਸਨ ਵੱਲੋਂ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦਾ ਸਮਾਨ, ਗਰਮ ਕੰਬਲ ਅਤੇ ਨਕਦ ਇਨਾਮ ਭੇਂਟ ਕਰਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।
ਇਹ ਵੀ ਪੜ੍ਹੋ- ਐਸੀ ਦੀਵਾਨਗੀ ਦੇਖੀ ਨਾ ਕਹੀਂ: 300 ਰੁਪਏ ਦੀ ਖਰੀਦੀ ਪਤੰਗ, ਘਰ ਲਿਜਾਣ ਲਈ ਦੇਣਾ ਪਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਕਰ ਸੰਕ੍ਰਾਂਤੀ ’ਤੇ ਕਦੋਂ ਖਾਣੀ ਹੈ ਖਿਚੜੀ? ਜਾਣੋ ਜੋਤਿਸ਼ਾਂ ਨੇ ਕੀ ਦੱਸਿਆ
NEXT STORY