ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਗੱਠਾਂ ਨਾਲ ਲੱਦੇ ਲੰਬੇ-ਲੰਬੇ ਟਰਾਲੇ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਹੇ ਹਨ, ਜਿਸ ਕਾਰਨ ਸੜਕੀ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ। ਇਨ੍ਹਾਂ ਟਰਾਲਿਆਂ ਦੀ ਆਵਾਜਾਈ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਾਹਨਾਂ ਦੀ ਲੰਬਾਈ ਅਤੇ ਸੜਕਾਂ ’ਤੇ ਚੱਲਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਕਾਰਨ ਆਮ ਰਾਹਗੀਰਾਂ ਲਈ ਸਫ਼ਰ ਕਰਨਾ ਖ਼ਤਰੇ ਤੋਂ ਖਾਲੀ ਨਹੀਂ ਰਿਹਾ।
ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
ਇਲਾਕਾ ਵਾਸੀਆਂ ਅਨੁਸਾਰ ਸਰਹੱਦੀ ਖੇਤਰ ਦੀਆਂ ਕਈ ਸੜਕਾਂ ’ਤੇ ਆਵਾਜਾਈ ਪਹਿਲਾਂ ਹੀ ਕਾਫ਼ੀ ਰਹਿੰਦੀ ਹੈ। ਅਜਿਹੇ ਵਿੱਚ ਜਦੋਂ ਗੱਠਾਂ ਨਾਲ ਲੱਦੇ ਲੰਬੇ ਟਰਾਲੇ ਸੜਕਾਂ ’ਤੇ ਲੰਘਦੇ ਹਨ ਤਾਂ ਦੂਜੇ ਵਾਹਨਾਂ ਨੂੰ ਲੰਘਣ ਵਿੱਚ ਮੁਸ਼ਕਲ ਆਉਂਦੀ ਹੈ। ਖ਼ਾਸ ਕਰਕੇ ਮੋੜਾਂ ਅਤੇ ਤੰਗ ਸੜਕਾਂ ’ਤੇ ਇਨ੍ਹਾਂ ਟਰਾਲਿਆਂ ਕਾਰਨ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਕਿਸੇ ਨਾ ਕਿਸੇ ਸੜਕ ਹਾਦਸੇ ਦੀ ਖ਼ਬਰ ਸੁਣਨ ਨੂੰ ਮਿਲਦੀ ਹੈ, ਪਰ ਇਸ ਸਮੱਸਿਆ ਵੱਲ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ- ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
ਲੋਕਾਂ ਨੇ ਸਵਾਲ ਉਠਾਇਆ ਕਿ ਜੇਕਰ ਇਨ੍ਹਾਂ ਟਰਾਲਿਆਂ ਦੀ ਆਵਾਜਾਈ ਲਈ ਕੋਈ ਨਿਰਧਾਰਤ ਸਮਾਂ ਤੈਅ ਨਹੀਂ ਕੀਤਾ ਜਾਂਦਾ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਸ ਵੱਲੋਂ ਇਨ੍ਹਾਂ ਵਾਹਨਾਂ ਦੇ ਆਉਣ-ਜਾਣ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕਾਂ ’ਤੇ ਚੱਲਣ ਵਾਲੇ ਇਨ੍ਹਾਂ ਲੰਬੇ ਟਰਾਲਿਆਂ ਦੀ ਨਿਯਮਤ ਜਾਂਚ ਕੀਤੀ ਜਾਵੇ, ਓਵਰਲੋਡਿੰਗ ਅਤੇ ਅਸੁਰੱਖਿਅਤ ਢੰਗ ਨਾਲ ਮਾਲ ਢੋਣ ’ਤੇ ਕਾਰਵਾਈ ਕੀਤੀ ਜਾਵੇ ਅਤੇ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਸਮਾਂ ਰਹਿੰਦੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਲੋਕਾਂ ਦੀ ਇਸ ਮੰਗ ’ਤੇ ਕਦੋਂ ਗੌਰ ਕਰਦਾ ਹੈ।
ਇਹ ਵੀ ਪੜ੍ਹੋ-ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ
NEXT STORY