ਗੁਰਦਾਸਪੁਰ (ਵਿਨੋਦ): ਤਿੱਬੜ ਪੁਲਸ ਨੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 21 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਕੰਡਾ ਅਤੇ 1200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਬਾਬਾ ਤਾਰਾ ਗੁਰੂ ਮੰਦਿਰ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ, ਤਾਂ ਮੋਟਰਸਾਈਕਲ ਸਵਾਰ ਇੱਕ ਲੜਕੇ ਅਤੇ ਲੜਕੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਅਤੇ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮਾਂ ਨੇ ਆਪਣੀ ਪਛਾਣ ਰਾਹੁਲ ਪੁੱਤਰ ਅਸ਼ਵਨੀ ਕੁਮਾਰ ਵਾਸੀ ਰਾਮ ਸ਼ਰਨ ਕਲੋਨੀ, ਗੁਰਦਾਸਪੁਰ ਅਤੇ ਪਲਵੀ ਪੁੱਤਰੀ ਰਾਜ ਕੁਮਾਰ ਵਾਸੀ ਕਾਦਰੀ ਮੁਹੱਲਾ, ਗੁਰਦਾਸਪੁਰ ਵਜੋਂ ਦੱਸੀ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਚੱਲਿਆ ਬੁਲਡੋਜ਼ਰ ਐਕਸ਼ਨ
ਦੋਸ਼ੀ ਰਾਹੁਲ ਦੀ ਤਲਾਸ਼ੀ ਲੈਣ ’ਤੇ ਉਸ ਦੀ ਜੇਬ ਵਿੱਚੋਂ ਪਲਾਸਟਿਕ ਦੇ ਲਿਫਾਫੇ ਵਿੱਚ ਰੱਖੀ 21 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰਾਨਿਕ ਕੰਡਾ ਅਤੇ 1200 ਰੁਪਏ ਡਰੱਗ ਮਨੀ ਬਰਾਮਦ ਹੋਈ। ਦੋਵਾਂ ਨੂੰ ਐੱਨ. ਡੀ. ਪੀ. ਐਸ. ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਲੰਬੇ ਸਮੇਂ ਤੋਂ ਦੂਜੇ ਸ਼ਹਿਰਾਂ ਤੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਖਰੀਦ ਰਹੇ ਸਨ ਅਤੇ ਤਿੱਬੜ ਅਤੇ ਗੁਰਦਾਸਪੁਰ ਖੇਤਰਾਂ ਵਿੱਚ ਨੌਜਵਾਨਾਂ ਨੂੰ ਵੇਚ ਰਹੇ ਸਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਦੱਸਿਆ ਕਿ ਦੋਸ਼ੀ ਰਾਹੁਲ ਵਿਰੁੱਧ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ 10 ਤੋਂ ਵੱਧ ਮਾਮਲੇ ਦਰਜ ਹਨ। ਰਾਹੁਲ ਨੇ ਹੁਣ ਆਪਣੀ ਪ੍ਰੇਮਿਕਾ ਨੂੰ ਵੀ ਇਸ ਧੰਦੇ ਵਿੱਚ ਸ਼ਾਮਲ ਕਰ ਲਿਆ ਅਤੇ ਕੁੜੀ ਨੂੰ ਮੋਟਰਸਾਈਕਲ ’ਤੇ ਆਪਣੇ ਨਾਲ ਲੈ ਕੇ ਪੁਲਸ ਤੋਂ ਬਚ ਨਿਕਲਦਾ ਸੀ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਟੇਰਿਆਂ ਦੀ ਦਹਿਸ਼ਤ, ਇੱਕੋ ਰਾਤ ਅੱਧੀ ਦਰਜਨ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
NEXT STORY