ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਰਾਜਧਾਨੀ ਅੱਜ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਬਦਹਾਲੀ ਦਾ ਸ਼ਿਕਾਰ ਹੋ ਰਹੀ ਹੈ। ਜਿਸ ਤਖਤ ’ਤੇ ਬੈਠ ਕੇ ਮਹਾਰਾਜਾ ਰਣਜੀਤ ਸਿੰਘ ਵੱਡੇ-ਵੱਡੇ ਫੈਸਲੇ ਕਰਦੇ ਸਨ, ਅੱਜ ਉਸੇ ਇਤਿਹਾਸਕ ਸਥਾਨ ਨੂੰ ਕਥਿਤ ਤੌਰ ’ਤੇ ਨਸ਼ੇੜੀਆਂ ਵੱਲੋਂ ਨਸ਼ਾ ਕਰਨ ਲਈ ਵਰਤਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
ਸਥਾਨ ਦੀ ਮੌਜੂਦਾ ਹਾਲਤ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਵੱਲੋਂ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਇਹ ਕੀਮਤੀ ਇਤਿਹਾਸਕ ਸਥਾਨ ਹੌਲੀ-ਹੌਲੀ ਖੰਡਰ ਦਾ ਰੂਪ ਧਾਰ ਰਹੀ ਹੈ। ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਥਾਨ ਦੀ ਤੁਰੰਤ ਸਫਾਈ ਕਰਵਾ ਕੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਇਸ ਇਤਿਹਾਸਕ ਯਾਦਗਾਰ ਨੂੰ ਮੁੜ ਸੁਰਜੀਤ ਕਰਕੇ ਸੈਰ-ਸਪਾਟੇ ਦੇ ਨਕਸ਼ੇ ’ਤੇ ਲਿਆਂਦਾ ਜਾਵੇ।
ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸਿੰਘ ਸੈਣੀ, ਅੰਮ੍ਰਿਤਸਰ 'ਚ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ
NEXT STORY