ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ ਸਿੱਖ ਮੈਂਬਰ ਹੀ ਲਏ ਜਾਣਗੇ, ਕਿਸੇ ਤਰ੍ਹਾਂ ਤਰਕਸੰਗਤ ਨਹੀਂ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਵਾਲ ਕੀਤਾ ਕਿ ਜਿਹੜੀਆਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਕਟੌਤੀ ਕੀਤੀ ਜਾ ਰਹੀ ਹੈ, ਕੀ ਉਨ੍ਹਾਂ ਵੱਲੋਂ ਨਾਮਜ਼ਦ ਮੈਂਬਰ ਸਿੱਖ ਨਹੀਂ ਸਨ?
ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਏ ਧਾਮੀ, ਕਿਹਾ- ਸੰਘਰਸ਼ ਪ੍ਰਤੀ ਭਰਵਾਂ ਸਹਿਯੋਗ ਦਿਵਾਂਗੇ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟੀਕਰਨ ਕੇਵਲ ਗੁੰਮਰਾਹ ਕਰਨ ਵਾਲਾ ਹੈ, ਜਦਕਿ ਸੱਚਾਈ ਇਹ ਹੈ ਕਿ ਸਰਕਾਰ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸਿੱਖ ਮਾਮਲਿਆਂ ’ਚ ਇਸ ਤਰ੍ਹਾਂ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ, ਸਗੋਂ ਸਿੱਖਾਂ ਦੇ ਮਸਲੇ ਸਿੱਖਾਂ ’ਤੇ ਹੀ ਛੱਡ ਦੇਣੇ ਚਾਹੀਦੇ ਹਨ। ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਨਾਲ ਦੇਸ਼ ਅੰਦਰ ਇਕ ਵਿਰੋਧੀ ਮਾਹੌਲ ਦੀ ਧਾਰਾ ਪੈਦਾ ਹੁੰਦੀ ਹੈ, ਜੋ ਦੇਸ਼ ਹਿੱਤ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪਹਿਲਾਂ ਹੀ ਪੱਤਰ ਲਿਖਿਆ ਜਾ ਚੁੱਕਾ ਹੈ, ਜਿਸ ’ਤੇ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ
NEXT STORY