ਗੁਰਦਾਸਪੁਰ (ਹਰਮਨ)- ਪੰਜਾਬ ਅੰਦਰ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾ ਕੇ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ।
ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਈਥਨੋਲ ਡਿਸਟਿਲਰੀਜ਼ ਵਾਲੇ ਇਲਾਕਿਆਂ ਵਿੱਚ ਮੱਕੀ ਦੀ ਕਾਸ਼ਤ ਕਰਵਾਉਣ ਲਈ ਰੂਪਰੇਖਾ ਤਿਆਰ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਡਿਸਟਿਲਰੀਜ਼ ਦੇ ਨੁਮਾਇੰਦਿਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ।
ਇਹ ਵੀ ਪੜ੍ਹੋ- ਜਲਦ ਸ਼ੁਰੂ ਹੋ ਜਾਣਗੀਆਂ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ, ਅਧਿਕਾਰੀਆਂ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਸ ਮੌਕੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲਾ ਗੁਰਦਾਸਪੁਰ ਅੰਦਰ 7,000 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਦਾ ਟੀਚਾ ਮਿਥਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਡਿਸਟਿਲਰੀਆਂ ਮੱਕੀ ਦੀ ਖਰੀਦ ਕਰਨ ਲਈ ਐਗਰੀਮੈਂਟ ਕਰਨਗੀਆਂ ਅਤੇ ਕਿਸਾਨਾਂ ਵੱਲੋਂ ਤਿਆਰ ਕੀਤੀ ਮੱਕੀ ਨਿਰਧਾਰਿਤ ਮਾਪ ਦੰਡਾਂ ਅਨੁਸਾਰ ਪੂਰੇ ਰੇਟ ’ਤੇ ਖਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅੰਦਰ ਜਿਹੜੇ ਇਲਾਕਿਆਂ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾ ਸਕਦੀ ਹੈ ਉੱਥੇ ਮੱਕੀ ਦੀ ਕਾਸ਼ਤ ਉਤਸਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ।
ਇਸ ਮੀਟਿੰਗ ਵਿੱਚ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਪ੍ਰਭਜੀਤ ਕੌਰ, ਡਿਸਟਿਲਰੀ ਤੋਂ ਆਏ ਰਜਿੰਦਰ ਸਿੰਘ ਅਤੇ ਦਲੀਪ ਜੈਨ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- Cold Drink ਦੀ ਆੜ 'ਚ ਵੇਚ ਰਿਹਾ ਸੀ 'ਮੌਤ ਦਾ ਸਾਮਾਨ', ਪੁਲਸ ਨੇ ਰੇਡ ਮਾਰ ਰੰਗੇ ਹੱਥੀਂ ਚੁੱਕਿਆ ਦੁਕਾਨਦਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਦੀ ਨਕਲ 'ਤੇ ਬਣੇ ਗੁਰੂਘਰ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਫੱਗੂਵਾਲਾ ਨੇ ਸ਼ੁਰੂ ਕੀਤਾ ਮਰਨ ਵਰਤ
NEXT STORY