ਬਾਬਾ ਬਕਾਲਾ ਸਾਹਿਬ (ਰਾਕੇਸ਼)- ਬਾਬਾ ਬਕਾਲਾ ਸਾਹਿਬ ਮੋੜ ’ਤੇ ਬਣੇ ਰੇਲਵੇ ਫਲਾਈਓਵਰ ਉੱਪਰ ਅੱਜ ਬਾਅਦ ਦੁਪਹਿਰ ਇਕ ਤੇਜ਼ ਰਫ਼ਤਾਰ ਟਿੱਪਰ ਵੱਲੋਂ ਐਕਟਿਵਾ ਸਵਾਰ ਮਾਂ-ਧੀ ਨੂੰ ਕੁਚਲਣ ਦਾ ਅਤਿ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਸੜਕੀ ਹਾਦਸੇ ’ਚ ਐਕਟਿਵਾ ਸਵਾਰ 17 ਸਾਲਾ ਲੜਕੀ ਪ੍ਰਭਜੋਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਤਾ ਮਨਦੀਪ ਕੌਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਆਪਣੀ ਮਾਤਾ ਨਾਲ ਜੱਦੀ ਪਿੰਡ ਚੀਮਾਬਾਠ ਤੋਂ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀ ਸੀ ਕਿ ਰਸਤੇ ਵਿਚ ਇਹ ਭਾਣਾ ਵਾਪਰ ਗਿਆ। ਹਾਦਸੇ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੁਕਸਾਨੀ ਗਈ ਐਕਟਿਵਾ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਤੀ ਦੀ ਗੈਰ-ਮੌਜੂਦਗੀ ’ਚ 2 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਰੋਜ਼ੀ-ਰੋਟੀ ਲਈ ਕੁਵੈਤ ਗਿਆ ਸੀ ਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਾਟੀਵਿੰਡ ਚੌਂਕ ਤੋਂ ਅਰੰਭ ਹੋਇਆ ਨਗਰ ਕੀਰਤਨ
NEXT STORY