ਕਾਦੀਆਂ (ਜ਼ੀਸ਼ਾਨ)– ਸ਼ਹਿਰ ਵਿਚ ਵੱਧ ਰਹੇ ਅਵਾਰਾ ਕੁੱਤਿਆਂ ਦੇ ਆਤੰਕ ਨੂੰ ਦੇਖਦਿਆਂ ਨਗਰ ਕੌਂਸਲ ਕਾਦੀਆਂ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੀ ਵਿਸ਼ੇਸ਼ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ, ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਕਾਰਨ ਲੋਕ ਪ੍ਰੇਸ਼ਾਨ ਸਨ। ਸਵੇਰੇ ਅਤੇ ਸ਼ਾਮ ਦੇ ਸਮੇਂ ਇਹ ਕੁੱਤੇ ਟੋਲੀਆਂ ਵਿਚ ਘੁੰਮਦੇ ਹੋਏ ਲੋਕਾਂ ‘ਤੇ ਹਮਲੇ ਕਰ ਰਹੇ ਸਨ। ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜਿਸ ਨਾਲ ਡਰ ਦਾ ਮਾਹੌਲ ਬਣ ਗਿਆ ਸੀ।
ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
ਸਥਾਨਕ ਵਸਨੀਕਾਂ ਮੁਤਾਬਕ, ਸਕੂਲ ਜਾਣ ਵਾਲੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਸਨ। ਕਈ ਮਾਮਲਿਆਂ ਵਿਚ ਬੱਚੇ ਕੁੱਤਿਆਂ ਦੇ ਹਮਲਿਆਂ ’ਚ ਜ਼ਖਮੀ ਵੀ ਹੋਏ, ਜਿਸ ਨਾਲ ਮਾਪਿਆਂ ਵਿਚ ਚਿੰਤਾ ਵਧ ਗਈ ਸੀ। ਰਾਤ ਦੇ ਸਮੇਂ ਗਲੀ ਮੁਹੱਲਿਆਂ ’ਚ ਕੁੱਤਿਆਂ ਦਾ ਰਾਜ ਰਹਿੰਦਾ ਹੈ ਅਤੇ ਉਹ ਗਲੀਆਂ ਵਿਚ ਭੌਂਕਦੇ ਅਤੇ ਦੌੜਦੇ ਲੜ੍ਹਦੇ ਰਹਿੰਦੇ ਸਨ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਕੌਂਸਲ ਨੇ ਵਿਸ਼ੇਸ਼ ਟੀਮ ਤਾਇਨਾਤ ਕਰਕੇ ਪ੍ਰਭਾਵਿਤ ਇਲਾਕਿਆਂ ਵਿੱਚ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਨੂੰ ਸੁਰੱਖਿਅਤ ਢੰਗ ਨਾਲ ਕਾਬੂ ਕਰਕੇ ਉਚਿਤ ਸਥਾਨਾਂ ’ਤੇ ਭੇਜਿਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦੀ ਸੰਭਾਲ ਅਤੇ ਟੀਕਾਕਰਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
ਇਸ ਮੌਕੇ ਗਗਨਦੀਪ ਸਿੰਘ, ਮੁਸਕਾਨ ਪ੍ਰਧਾਨ ਜਨਕਰਾਂਤੀ ਸੰਘ ਪੰਜਾਬ ਅਤੇ ਸੈਬੀ, ਸਾਬਕਾ ਐਮ.ਸੀ., ਨੇ ਨਗਰ ਕੌਂਸਲ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਅਜਿਹੀਆਂ ਮੁਹਿੰਮਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ। ਸ਼ਹਿਰ ਦੇ ਕੁੱਝ ਵਸਨੀਕਾਂ ਉਨ੍ਹਾਂ ਦੇ ਇਲਾਕੇ ਚੋਂ ਵੀ ਕੁੱਤਿਆਂ ਨੂੰ ਫੜਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈ ਜਾਰੀ ਰੱਖੀ ਜਾਵੇ ਤਾਂ ਜੋ ਸਮੱਸਿਆ ਮੁੜ ਨਾ ਉੱਭਰੇ।
ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ
NEXT STORY