ਗੁਰਦਾਸਪੁਰ(ਹਰਮਨ)- ਡੇਂਗੂ ਅਤੇ ਹੋਰ ਮੱਛਰ ਨਾਲ ਫੈਲਣ ਬਿਮਾਰੀਆਂ ਦੀ ਰੋਕਥਾਮ ਲਈ ਗੁਰਦਾਸਪੁਰ 'ਚ ਹਰ ਸ਼ੁੱਕਰਵਾਰ ਚਲਾਈ ਜਾ ਰਹੀ “ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਖੁਦ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਚੈਕਿੰਗ ਕੀਤੀ। ਇਸ ਦੌਰਾਨ ਪੁਲਸ ਸਟੇਸ਼ਨ ਗੁਰਦਾਸਪੁਰ ਅਤੇ ਮਾਲਖਾਨੇ ਵਿੱਚ ਕਈ ਥਾਵਾਂ ’ਤੇ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਤੁਰੰਤ ਨਸ਼ਟ ਕਰਵਾਇਆ ਗਿਆ ਅਤੇ ਸੰਬੰਧਿਤ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਦਫ਼ਤਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਲਾਰਵਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਲਾਜ਼ਮਾਂ ਨੂੰ ਡੇਂਗੂ ਤੋਂ ਬਚਾਅ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਮੁਹਿੰਮ ਤਹਿਤ ਵਿਭਾਗ ਵੱਲੋਂ ਫੌਗਿੰਗ ਮਸ਼ੀਨਾਂ ਅਤੇ ਸਪਰੇਅ ਪੰਪਾਂ ਨਾਲ ਲੈਸ ਟੀਮਾਂ ਨੂੰ ਰਵਾਨਾ ਕੀਤਾ ਗਿਆ, ਜਦਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਦਾ ਸੰਦੇਸ਼ ਪਹੁੰਚਾਏਗੀ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ 202 ਸਿਹਤ ਟੀਮਾਂ ਅਤੇ 80 ਬ੍ਰੀਡਿੰਗ ਚੈਕਰ ਤਾਇਨਾਤ ਕੀਤੇ ਗਏ ਹਨ, ਜੋ ਲਗਾਤਾਰ ਲਾਰਵਾ ਦੀ ਜਾਂਚ, ਸਪਰੇਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਰਕਾਰੀ ਪ੍ਰਾਇਮਰੀ ਸਕੂਲ ਸਿੰਘੋਵਾਲ 'ਚ ਚੋਰਾਂ ਨੇ ਕੀਤੇ ਹੱਥ ਸਾਫ਼, ਕੰਪਿਊਟਰ ਸਮੇਤ ਹੋਰ ਸਾਮਾਨ ਚੋਰੀ
NEXT STORY