ਪੱਟੀ (ਸੌਰਭ)- ਪਿੰਡ ਸਰਾਲੀ ਮੰਡਾਂ ਵਿਖੇ ਸ਼ੁੱਕਰਵਾਰ ਦੀ ਰਾਤ ਨੂੰ ਕਰੀਬ 10.30 ਵਜੇ ਘਰ ਨੇੜੇ ਖੜੇ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪੁਲਸ ਥਾਣਾ ਸਿਟੀ ਪੱਟੀ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੰਟ ਸਿੰਘ ਪੁੱਤਰ ਪ੍ਰਗਟ ਸਿੰਘ ਨੇ ਦੱਸਿਆ ਕਿ ਉਹ ਆਰਮੀ ਵਿਚ ਨੌਕਰੀ ਕਰਦਾ ਹੈ ਤੇ ਛੁੱਟੀ ’ਤੇ ਆਇਆ ਹੋਇਆ ਹੈ। ਉਸ ਦਾ ਪਿਤਾ ਪ੍ਰਗਟ ਸਿੰਘ (54) ਅੱਡਾ ਸਬਾਜ਼ਪੁਰ ਵਿਖੇ ਹੇਅਰ ਕਟਿੰਗ ਦੀ ਦੁਕਾਨ ਕਰਦਾ ਸੀ। ਬੀਤੀ ਰਾਤ ਉਸ ਨੂੰ ਦੋਸਤ ਦਾ ਫੋਨ ਆਇਆ ਕਿ ਉਸ ਦਾ ਪਿਤਾ ਸੜਕ ਕੰਢੇ ਖੂਨ ਨਾਲ ਲੱਥ-ਪੱਥ ਪਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਇਸ ਤੋਂ ਬਾਅਦ ਉਸ ਨੇ ਪਰਿਵਾਰਕ ਮੈਂਬਰਾਂ ਸਮੇਤ ਉਕਤ ਥਾਂ ’ਤੇ ਜਾ ਕੇ ਦੇਖਿਆ ਤਾਂ ਉਸ ਦੇ ਪਿਤਾ ਦੇ ਸਿਰ ’ਚ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਗੁਰਜੰਟ ਸਿੰਘ ਨੇ ਸ਼ੱਕ ਜ਼ਾਹਰ ਕੀਤਾ ਕਿ ਉਸ ਦੇ ਪਿਤਾ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਥਾਣਾ ਮੁਖੀ ਇੰਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਧਾਰਾ 309ਬੀ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਤੇ ਜਥੇਦਾਰ ਗੜਗੱਜ ਵੱਲੋਂ ਸੁਖਬੀਰ ਬਾਦਲ ਦਾ ਸਨਮਾਨ
NEXT STORY