ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ। ਜਿੱਥੇ ਮੋਟਰਸਾਈਕਲ 'ਤੇ ਆਏ ਦੋ ਹਮਲਾਵਰਾਂ ਨੇ ਤਾਬੜ-ਤੋੜ ਗੋਲੀਆਂ ਚਲਾਈਆਂ। ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਹੋਰ ਨਸ਼ੀਲੇ ਪਰਦਾਰਥਾਂ ਸਣੇ 13 ਮੁਲਜ਼ਮਾਂ ਗ੍ਰਿਫਤਾਰ
NEXT STORY