ਅੰਮ੍ਰਿਤਸਰ(ਜਸ਼ਨ)- ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਸ਼ਨੀਵਾਰ ਤੜਕਸਾਰ ਗੁਰੂ ਕੀ ਵਡਾਲੀ ਖੇਤਰ ’ਚ ਵੱਡਾ ਕਾਸੋ (ਕੌਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ। ਪੰਜਾਬ ਦੇ ਡੀ. ਜੀ. ਪੀ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਹੁਕਮਾਂ ’ਤੇ ਚਲਾਏ ਗਏ ਇਸ ਸਾਂਝੇ ਅਭਿਆਨ ’ਚ 100 ਤੋਂ ਵੱਧ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਪੁਲਸ ਟੀਮਾਂ ਨੇ ਸਵੇਰ ਤੋਂ ਲੱਗਭਗ 8 ਵਜੇ ਤੱਕ ਇਲਾਕੇ ’ਚ ਘਰਾਂ, ਸ਼ੱਕੀ ਟਿਕਾਣਿਆਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਜਾਂਚ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਇਸ ਆਪ੍ਰੇਸ਼ਨ ਦੌਰਾਨ ਪੁਲਸ ਨੇ ਛੇ ਵਿਅਕਤੀਆਂ ਨੂੰ ਰਾਊਂਡਅੱਪ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਅਤੇ ਵੈਰੀਫਿਕੇਸ਼ਨ ਦੀ ਕਾਰਵਾਈ ਕੀਤੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਐੱਨ. ਡੀ. ਪੀ. ਐੱਸ. ਐਕਟ ਅਤੇ ਆਬਕਾਰੀ ਐਕਟ ਨਾਲ ਸਬੰਧਤ ਬਰਾਮਦਗੀ ਵੀ ਕੀਤੀ ਗਈ, ਜਿਸ ਦੇ ਸਬੰਧ ’ਚ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪੁਲਸ ਨੇ ਤਿੰਨ ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ’ਚ ਲਿਆ ਹੈ। ਇਨ੍ਹਾਂ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਮਾਲਕੀ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਮੀਂਹ ਬਾਰੇ ਜਾਣੋ ਅਗਲੀ ਅਪਡੇਟ
ਪੁਲਸ ਨੇ ਦੱਸਿਆ ਕਿ ਕਾਸੋ ਦੌਰਾਨ ਵਿਸ਼ੇਸ਼ ਤੌਰ ’ਤੇ ਉਨ੍ਹਾਂ ਇਲਾਕਿਆਂ ’ਤੇ ਫੋਕਸ ਕੀਤਾ ਗਿਆ, ਜਿੱਥੇ ਨਸ਼ੇ ਅਤੇ ਹੋਰ ਗ਼ੈਰ-ਕਾਨੂੰਨੀ ਸਰਗਰਮੀਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਪੁਲਸ ਟੀਮਾਂ ਨੇ ਸੰਭਾਵੀ ਨਸ਼ਾ ਸਮੱਗਲਰਾਂ ਅਤੇ ਗ਼ੈਰ-ਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਵੱਖ-ਵੱਖ ਥਾਵਾਂ ’ਤੇ ਜਾਂਚ ਕੀਤੀ।
ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
ਡੀ. ਸੀ. ਪੀ. ਇਨਵੈਸਟੀਗੇਸ਼ਨ ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦਾ ਫੋਕਸ ਕੇਵਲ ਨਸ਼ਾ ਵੇਚਣ ਵਾਲਿਆਂ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ੇ ਦੀ ਸਪਲਾਈ ਚੇਨ ਨਾਲ ਜੁੜੇ ਲੋਕਾਂ ਅਤੇ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ’ਤੇ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ‘ਕਾਸੋ ਆਪ੍ਰੇਸ਼ਨ’ ਅੱਗੇ ਵੀ ਜਾਰੀ ਰਹਿਣਗੇ ਅਤੇ ਗ਼ੈਰ-ਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਖੁਲਾਸਾ, ਇਨ੍ਹਾਂ ਲੋਕਾਂ ਨੇ ਲਈ ਜ਼ਿੰਮੇਵਾਰੀ
NEXT STORY