ਗੁਰਦਾਸਪੁਰ (ਵੈੱਬ ਡੈਸਕ, ਵਿਨੋਦ)- ਬੀ.ਐਸ.ਐਫ. ਅਤੇ ਪੰਜਾਬ ਪੁਲਸ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਸੁਰੱਖਿਆ ਬਲਾਂ ਨੇ ਸਰਹੱਦ ਦੇ ਨਾਲ ਖੇਤਾਂ ਵਿੱਚ ਲੁਕਾਏ ਗਏ 4 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ।
ਇਹ ਵੀ ਪੜ੍ਹੋ-GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
ਇਹ ਬਰਾਮਦਗੀ ਭਾਰਤ- ਪਾਕਿਸਤਾਨ ਦੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 200 ਬਟਾਲੀਅਨ ਅਤੇ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਸਾਂਝੇ ਸਰਚ ਅਭਿਆਨ ਦੌਰਾਨ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਦੇ ਵਸਨੀਕ ਸੁੱਚਾ ਸਿੰਘ ਪੁੱਤਰ ਗੰਡਾ ਸਿੰਘ ਖੇਤਾਂ 'ਚੋਂ ਹੋਈ। ਜਦੋਂ ਇਨ੍ਹਾਂ ਪੈਕੇਟਾਂ ਨੂੰ ਜ਼ਬਤ ਕਰਕੇ ਜਾਂਚ ਕੀਤੀ ਗਈ ਤਾਂ ਪੀਲੇ ਰੰਗ ਦੇ ਲਿਫਾਫੇ 'ਚ ਲਪੇਟੀ ਹੋਈ 3 ਕਿਲੋ 020 ਗ੍ਰਾਮ ਹੈਰੋਇਨ ਅਤੇ 1 ਕਿਲੋ 220 ਗ੍ਰਾਮ ਅਫੀਮ ਮਿਲੀ । ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 15 ਕਰੋੜ ਰੁਪਏ ਤੋਂ ਵੱਧ ਹੈ। ਸੂਤਰਾਂ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥ ਡਰੋਨ ਰਾਹੀਂ ਪਾਕਿਸਤਾਨ ਤੋਂ ਆਯਾਤ ਕੀਤੇ ਗਏ ਜਾਪਦੇ ਹਨ। ਇਸ ਸਬੰਧੀ ਪੁਲਸ ਥਾਣੇ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੋਟਰਸਾਈਕਲ ਚਾਲਕ ਵੱਲੋਂ ਟੱਕਰ ਮਾਰਨ ਕਰ ਕੇ ਰਿਕਸ਼ਾ ਰੇਹੜੀ ’ਤੇ ਪਸ਼ੂਆਂ ਦਾ ਚਾਰਾ ਲਿਜਾ ਰਹੇ ਵਿਅਕਤੀ ਦੀ ਮੌਤ
NEXT STORY