ਗੁਰਦਾਸਪੁਰ,(ਹਰਜਿੰਦਰ ਸਿੰਘ ਗੋਰਾਇਆ): ਧਾਰੀਵਾਲ ਪੁਲਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 262 ਗ੍ਰਾਮ ਹੈਰੋਇਨ, 5,000 ਰੁਪਏ ਡਰੱਗ ਮਨੀ, 32 ਬੋਰ ਦਾ ਇੱਕ ਰਿਵਾਲਵਰ ਸਮੇਤ 6 ਜਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਅਨੁਸਾਰ ਟੀ-ਪੁਆਇੰਟ ਮੰਡੀ ਮੋੜ, ਤਰੀਜਾ ਨਗਰ, ਕਲਿਆਣਪੁਰ ਰੋਡ ਨੇੜੇ ਕੀਤੀ ਗਈ। ਤਫ਼ਤੀਸ਼ੀ ਅਫ਼ਸਰ ਏਐਸਆਈ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਮਾੜੇ ਅਨਸਰਾਂ ਦੀ ਤਲਾਸ਼ ਦੇ ਸਬੰਧ ਵਿੱਚ ਇਲਾਕੇ ਵਿੱਚ ਮੌਜੂਦ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਨੰਬਰ PB-35-U-6074, ਮਾਰਕਾ ਸਪਲੈਂਡਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ ਸੰਬੰਧ ਬਣੇ ਮੌਤ ਦਾ ਕਾਰਨ
ਪੁਲਸ ਵੱਲੋਂ ਕੀਤੀ ਤਲਾਸ਼ੀ ਦੌਰਾਨ ਦਲਬੀਰ ਸਿੰਘ ਕੋਲੋਂ ਇੱਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ, ਜਿਸ ਦੀ ਜਾਂਚ ਕਰਨ ’ਤੇ ਉਸ ਵਿੱਚੋਂ 262 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਦੂਜੇ ਮੁਲਜ਼ਮ ਨਿਤਿਸ ਕੁਮਾਰ ਕੋਲੋਂ 5,000 ਰੁਪਏ ਡਰੱਗ ਮਨੀ ਬਰਾਮਦ ਹੋਣ ਦਾ ਪੁਲਸ ਨੇ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਨਿਤਿਸ ਕੁਮਾਰ ਦੀ ਡੱਬ ਵਿੱਚੋਂ 32 ਬੋਰ ਦਾ ਰਿਵਾਲਵਰ ਅਤੇ 6 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ।ਪੁਲਸ ਨੇ ਇਸ ਮਾਮਲੇ ਵਿੱਚ ਦਲਬੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕਲਿਆਣਪੁਰ ਅਤੇ ਨਿਤਿਸ ਕੁਮਾਰ ਪੁੱਤਰ ਅਸ਼ਵਨੀ ਕੁਮਾਰ ਵਾਸੀ , ਧਾਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ-ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਇਸ ਸਬੰਧੀ ਥਾਣਾ ਧਾਰੀਵਾਲ ਵਿਖੇ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਹੱਦ ਨੇੜਿਓਂ 600 ਗ੍ਰਾਮ ਹੈਰੋਇਨ ਬਰਾਮਦ
NEXT STORY