ਸਰਾਏ ਅਮਾਨਤ ਖਾਂ (ਨਰਿੰਦਰ)- ਭਾਰਤ-ਪਾਕਿ ਬਾਰਡਰ 'ਤੇ ਛੀਨਾ ਬਿਧੀ ਚੰਦ ਨੇੜੇ ਬੀ.ਓ.ਪੀ. ਕਰਨੈਲ ਚੋਟੀ ਦੇ ਜਵਾਨਾਂ ਨੂੰ ਬਾਰਡਰ ਨੇੜੇ ਖੇਤਾਂ 'ਚੋਂ ਇੱਕ ਪਾਕਿਸਤਾਨੀ ਡਰੋਨ ਅਤੇ ਇੱਕ ਸ਼ੱਕੀ ਪੈਕੇਟ ਬਰਾਮਦ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੀ ਬੀ.ਓ.ਪੀ. ਕਰਨੈਲ ਚੋਟੀ ਦੇ ਜਵਾਨਾਂ ਨੇ ਅੱਜ ਸਵੇਰੇ ਤੜਕੇ ਸਰਹੱਦ ਨੇੜੇ ਇੱਕ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਜਦੋਂ ਉਸ ਦਾ ਪਿੱਛਾ ਕਰਕੇ ਖੇਤਾਂ 'ਚ ਜਾ ਕੇ ਤਲਾਸ਼ੀ ਲਈ ਤਾਂ ਉੱਥੇ ਖੇਤਾਂ 'ਚ ਇੱਕ ਪਾਕਿਸਤਾਨੀ ਡਰੋਨ ਅਤੇ ਇੱਕ ਸ਼ੱਕੀ ਪੈਕੇਟ ਮਿਲਿਆ, ਜਿਸ 'ਚ ਕੋਈ ਹਥਿਆਰ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼
ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਅਤੇ ਸ਼ੱਕੀ ਪੈਕੇਟ ਨੂੰ ਕਬਜ਼ੇ 'ਚ ਲੈ ਕੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਕੇਸ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ: ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਅਫ਼ੀਮ ਸਮੇਤ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਨੂੰ ਲੱਗੀ ਅੱਗ, ਲੋਕਾਂ ਦੀ ਮਦਦ ਨਾਲ ਪਾਇਆ ਕਾਬੂ, ਵੱਡਾ ਹਾਦਸਾ ਟਲਿਆ
NEXT STORY