ਤਰਨਤਾਰਨ(ਰਮਨ)- ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਵੱਖ-ਵੱਖ ਪਿੰਡਾਂ ’ਚੋਂ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ 2.125 ਕਿਲੋਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਬੀ.ਐੱਸ.ਐੱਫ ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਬੀਤੇ ਕੱਲ੍ਹ ਖਾਲੜਾ ਅਧੀਨ ਆਉਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਖੇਤਾਂ ’ਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 492 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਇਸੇ ਤਰ੍ਹਾਂ ਸ਼ੁੱਕਰਵਾਰ ਦੁਪਹਿਰ ਕਰੀਬ 12:30 ਵਜੇ ਸਰਹੱਦੀ ਪਿੰਡ ਕਲਸੀਆਂ ਵਿਖੇ ਪੁਲਸ ਨਾਲ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿਚ ਡਿੱਗੇ ਹੋਏ ਚਾਰ ਪੈਕਟ ਬਰਾਮਦ ਕੀਤੇ ਗਏ, ਜੋ ਡਰੋਨ ਦੀ ਮਦਦ ਨਾਲ ਭਾਰਤ ਪੁੱਜੇ ਸਨ। ਤਲਾਸ਼ੀ ਲੈਣ ਦੌਰਾਨ ਇਨ੍ਹਾਂ ’ਚੋਂ ਕੁੱਲ 1 ਕਿਲੋ 633 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਤੋਂ ਇਲਾਵਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਦੋ ਵੱਖ-ਵੱਖ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਪੁਲਸ ਵੱਲੋਂ ਵੱਖਰੇ ਤੌਰ 'ਤੇ ਗਸ਼ਤ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਖ਼ਤ ਸੁਰੱਖਿਆ ਪ੍ਰਬੰਧ
NEXT STORY