ਬਟਾਲਾ (ਸਾਹਿਲ, ਯੋਗੀ)- ਕਸਬਾ ਅਲੀਵਾਲ ਵਿਖੇ ਸਥਿਤ ਨਹਿਰ ਕਿਨਾਰਿਓਂ ਹਜ਼ਾਰਾਂ ਲੀਟਰ ਲਾਹਣ ਅਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀਪਕ ਪਰਾਸ਼ਰ ਅਤੇ ਸਟਾਰ ਵਾਈਨ ਦੇ ਜੀ.ਐੱਮ ਸੁਖਰਾਜ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅੱਜ ਅਲੀਵਾਲ ਪੁਲਸ ਅਤੇ ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਕਸਬਾ ਅਲੀਵਾਲ ਨਹਿਰ ਦੇ ਕਿਨਾਰੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਹਥਿਆਰਾਂ ਦੇ ਜ਼ਖੀਰੇ ਸਣੇ ਇਕ ਤਸਕਰ ਗ੍ਰਿਫਤਾਰ, AK-47 ਰਾਈਫਲ ਤੇ ਦੋ ਗ੍ਰਨੇਡ ਬਰਾਮਦ
ਇਸ ਦੌਰਾਨ ਐਕਸਾਈਜ਼ ਵਿਭਾਗ ਨੇ ਉਥੋਂ 1000 ਲੀਟਰ ਲਾਹਣ ਅਤੇ 75 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਗਈ, ਜੋ ਲਾਵਾਰਿਸ ਹਾਲਤ ਵਿਚ ਮਿਲੀ ਹੈ। ਉਕਤ ਐਕਸਾਈਜ਼ ਇੰਸਪੈਕਟਰ ਨੇ ਅੱਗੇ ਦੱਸਿਆ ਕਿ ਉਕਤ ਬਰਾਮਦ ਕੀਤੀ ਲਾਹਣ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਲਾਹਣ ਤੇ ਨਾਜਾਇਜ਼ ਸ਼ਰਾਬ ਕਿਸਦੀ ਹੈ ਤਾਂ ਜੋ ਸਬੰਧਤ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
NEXT STORY