ਅੰਮ੍ਰਿਤਸਰ(ਦਲਜੀਤ)- ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅਧਿਕਾਰੀਆਂ ਦੀਆਂ ਤਾਇਨਾਤੀਆਂ ਸਬੰਧੀ ਅਹਿਮ ਫ਼ੈਸਲਾ ਲੈਂਦਿਆਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ’ਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵੱਲੋਂ 18 ਨਵੰਬਰ 2026 ਨੂੰ ਜਾਰੀ ਨਵੇਂ ਸਰਕਾਰੀ ਹੁਕਮਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੇਸ਼ ਕੁਮਾਰ ਅਤੇ ਹਰਜਿੰਦਰ ਸਿੰਘ ਦੀ ਤਾਇਨਾਤੀ ਸਬੰਧੀ ਪਹਿਲਾਂ ਜਾਰੀ ਕੀਤੇ ਗਏ ਹੁਕਮ ਵਾਪਸ ਲੈ ਲਏ ਗਏ ਹਨ। ਨਵੇਂ ਹੁਕਮਾਂ ਤੋਂ ਬਾਅਦ ਰਾਜੇਸ਼ ਕੁਮਾਰ ਨੇ ਦੇਰ ਸ਼ਾਮ ਆਪਣਾ ਅਹੁਦਾ ਸੰਭਾਲ ਲਿਆ।
ਇਹ ਵੀ ਪੜ੍ਹੋ-ਸਾਹ ਚੜ੍ਹਨ ਨੂੰ ਨਾ ਸਮਝੋ ਆਮ ਸਮੱਸਿਆ, ਗੰਭੀਰ ਬੀਮਾਰੀ ਦਾ ਕਰਨਾ ਪੈ ਸਕਦਾ ਸਾਹਮਣਾ
ਸਿੱਖਿਆ ਵਿਭਾਗ ਦੀ ਸਿੱਖਿਆ-4 ਸ਼ਾਖਾ ਵੱਲੋਂ ਜਾਰੀ ਸਰਕਾਰੀ ਪੱਤਰ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਤੋਂ ਪਹਿਲਾਂ 7 ਜੂਨ ਅਤੇ 9 ਜੁਲਾਈ 2026 ਨੂੰ ਜਾਰੀ ਕੀਤੇ ਗਏ ਤਾਇਨਾਤੀ ਸਬੰਧੀ ਹੁਕਮ ਰੱਦ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਰਾਹੀਂ ਦੋਵਾਂ ਅਧਿਕਾਰੀਆਂ ਦੀ ਤਾਇਨਾਤੀ ’ਚ ਤਬਦੀਲੀ ਕੀਤੀ ਗਈ ਸੀ। ਹੁਣ ਨਵੇਂ ਫ਼ੈਸਲੇ ਅਨੁਸਾਰ ਦੋਵੇਂ ਅਧਿਕਾਰੀ ਆਪਣੀ ਪਹਿਲਾਂ ਵਾਲੀ ਤਾਇਨਾਤੀ ਵਾਲੀ ਥਾਂ ’ਤੇ ਹੀ ਕੰਮ ਕਰਨਗੇ।
ਇਹ ਵੀ ਪੜ੍ਹੋ-ਦੁਬਈ ਤੋਂ ਅੰਮ੍ਰਿਤਸਰ ਆਏ 2 ਨੌਜਵਾਨਾਂ ਕੋਲੋਂ ਸ਼ੱਕੀ ਵੀਡੀਓ ਵੇਖ ਅਧਿਕਾਰੀ ਰਹਿ ਗਏ ਹੈਰਾਨ, ਹੋ ਗਈ ਵੱਡੀ ਕਾਰਵਾਈ
ਵਿਭਾਗ ਵੱਲੋਂ ਜਾਰੀ ਪੱਤਰ ’ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਅਤੇ ਸਬੰਧਤ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵੀ ਅਗਲੀ ਕਾਰਵਾਈ ਲਈ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਿਆਨਕ ਹਾਦਸਾ: ਵਿਆਹ ਤੋਂ ਪਰਤ ਰਹੇ 2 ਭਰਾਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਹ ਚੜ੍ਹਨ ਨੂੰ ਨਾ ਸਮਝੋ ਆਮ ਸਮੱਸਿਆ, ਗੰਭੀਰ ਬੀਮਾਰੀ ਦਾ ਕਰਨਾ ਪੈ ਸਕਦਾ ਸਾਹਮਣਾ
NEXT STORY