ਗੁਰਦਾਸਪੁਰ (ਵਿਨੋਦ)-ਵਿਆਹ ਦੇ ਪ੍ਰੋਗਰਾਮ ’ਚ ਰਾਈਫਲ ਫੜ੍ਹ ਕੇ ਉਸ ਵਿਚ ਰੋਂਦ ਭਰ ਕੇ ਫਾਇਰ ਕਰਨ ਵਾਲੇ ਨੌਜਵਾਨ ਦੇ ਖ਼ਿਲਾਫ਼ ਥਾਣਾ ਕਲਾਨੌਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ ਕਿ ਜਦ ਉਹ ਟੀ-ਪੁਆਇੰਟ ਕਲਾਨੌਰ ਨਜ਼ਦੀਕ ਪਹੁੰਚਿਆਂ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸ਼ੋਸਲ ਮੀਡੀਆ ਇੰਸਟਾਗ੍ਰਾਮ ਦੀ ਆਈ-ਡੀ ਦਿਲਪ੍ਰੀਤ .ਵੀਲਾ 315 ਤੇ ਇਕ ਵੀਡਿਓ ਵਾਇਰਲ ਹੋ ਰਹੀ ਹੈ। ਜਿਸ ਵਿਚ ਇਕ ਮੋਨਾ ਨੌਜਵਾਨ ਰਾਇਫਲ ਫੜ ਕੇ ਉਸ ਵਿਚ ਰੋਂਦ ਭਰ ਕੇ ਫਾਇਰ ਕਰ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ
ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦ ਇਸ ਵੀਡਿਓ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਦੋਸ਼ੀ ਨੇ ਪਿੰਡ ਬਰੀਲਾ ਖੁਰਦ ਥਾਣਾ ਕਲਾਲੌਰ ਵਿਖੇ ਵਿਆਹ ਦੇ ਪ੍ਰੋਗਰਾਮ ਵਿਚ ਰਾਇਫਲ ਫੜ ਕੇ ਸ਼ਰੇਆਮ ਫਾਇਰ ਕਰਕੇ ਪ੍ਰਦਰਸ਼ਨੀ ਕਰਕੇ ਆਮ ਜਨਤਾ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਜਿਸ ਤੇ ਉਕਤ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਅਕਾਲੀ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਕੀਤੀ ਮੁਲਾਕਾਤ
NEXT STORY