ਬਟਾਲਾ (ਸਾਹਿਲ)- ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਕਰਿਆਨਾ ਵਪਾਰੀ ਦੀ ਦੁਕਾਨ ’ਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਜੋ ਡੇਰਾ ਰੋਡ ਸਥਿਤ ਮਲਹੋਤਰਾ ਐਂਡ ਸੰਨਜ਼ ਦੇ ਮਾਲਕ ਮਨੂੰ ਮਲਹੋਤਰਾ ਦੀ ਦੁਕਾਨ ’ਤੇ ਗੋਲੀ ਚਲਾ ਕੇ ਜੋ ਨੌਜਵਾਨ ਫਰਾਰ ਹੋ ਗਿਆ ਸੀ, ਉਸ ਨੂੰ 24 ਘੰਟਿਆਂ ਵਿਚ ਆਪਣੇ ਸੋਰਸਿਜ਼ ਦੇ ਆਧਾਰ ’ਤੇ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ, ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਹਰਜਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ ਸੁਖਜਿੰਦਰ ਸਿੰਘ ਤੇ ਚੌਕੀ ਇੰਚਾਰਜ ਬੱਸ ਸਟੈਂਡ ਸਬ ਇੰਸਪੈਕਟਰ ਜਗਤਾਰ ਸਿੰਘ ’ਤੇ ਆਧਾਰਿਤ ਟੀਮਾਂ ਨੇ ਅੰਮ੍ਰਿਤਸਰ ਬੱਸ ਸਟੈਂਡ ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕਰ ਲਈ ਹੈ, ਜਿਸ ਦੀ ਪਛਾਣ ਗੁਰਸਾਹਿਬ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਮੱਲਿਆਂਵਾਲ ਥਾਣਾ ਘੁੰਮਣ ਕਲਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ : SHO ਦੀ ਦਰਦਨਾਕ ਮੌਤ, ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਸੀ ਐਂਬੂਲੈਂਸ
ਡੀ.ਐੱਸ.ਪੀ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਨੇ 2 ਲੱਖ ਰੁਪਏ ਦੇ ਲਾਲਚ ਵਿਚ ਆਣ ਕੇ ਵਿਦੇਸ਼ਾਂ ਵਿਚ ਬੈਠੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਦੇ ਕਥਿਤ ਇਸ਼ਾਰੇ ’ਤੇ ਕੰਮ ਕਰਦਿਆਂ ਉਕਤ ਦੁਕਾਨ ’ਤੇ ਗੋਲੀ ਚਲਾਈ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੋਲੋਂ ਹੋਰ ਪੁੱਛਗਿਛ ਜਾਰੀ ਹੈ ਅਤੇ ਇਸ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨਾਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ...
ਦੂਜੇ ਪਾਸੇ, ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਨੂੰ ਰਿਕਵਰੀ ਲਈ ਪੁਲਸ ਥਾਣਾ ਕਿਲਾ ਲਾਲ ਸਿੰਘ ਦੀ ਹਦੂਦ ਅੰਦਰ ਲੈ ਕੇ ਜਾ ਰਹੀ ਸੀ ਕਿ ਪੁਲਸ ਚਕਮਾ ਦੇ ਕੇ ਭੱਜਣ ਲੱਗਾ ਤਾਂ ਸਿੱਟੇ ਵਜੋਂ ਪੁਲਸ ਵਲੋਂ ਇਸ ’ਤੇ ਗੋਲੀ ਚਲਾਈ ਗਈ, ਜੋ ਇਸਦੇ ਲੱਤ ’ਤੇ ਲੱਗਣ ਨਾਲ ਇਹ ਜ਼ਖਮੀ ਹੋ ਗਿਆ ਅਤੇ ਉਪਰੰਤ ਇਸਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਵਿਦੇਸ਼ 'ਚ ਭਾਰਤ ਦੀ ਸ਼ਾਨ ਬਣਿਆ ਬਾਕਸਰ ਲਵ ਬੰਬੋਰਿਆ, ਕਈਆਂ ਨੂੰ ਹਰਾ ਕੇ ਮਨਵਾ ਚੁੱਕੈ ਆਪਣਾ ਲੋਹਾ
ਜ਼ਿਲ੍ਹਾ ਪ੍ਰਸ਼ਾਸਨ ਨੇ ਚੀਨੀ ਡੋਰ ਦੀ ਵਰਤੋਂ 'ਤੇ ਲਗਾਈ ਪਾਬੰਦੀ
NEXT STORY