ਅੰਮ੍ਰਿਤਸਰ(ਜਸ਼ਨ)- ਪਿਛਲੇ ਦਿਨੀਂ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕੇ ਸੰਧੂ ਕਾਲੋਨੀ ਵਿਚ ਇਕ ਵਿਆਹ ਸਮਾਗਮ ਦੌਰਾਨ ਖੁਸ਼ੀ ਦੇ ਮੌਕੇ ਹਵਾਈ ਫਾਈਰਿੰਗ ਕਰਨ ਦਾ ਮਾਮਲਾ ਕਾਫ਼ੀ ਤੂਲ ਫੜ ਗਿਆ ਸੀ। ਇਸ ਸਬੰਧੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ, ਜਿਸ ਤੋਂ ਬਾਅਦ ਪੁਲਸ ਦੀ ਕਾਰਵਾਈ ਸਾਹਮਣੇ ਆਈ ਹੈ। ਥਾਣਾ ਛੇਹਰਟਾ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਵਾਈ ਫਾਈਰਿੰਗ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਲਾਇਸੈਂਸਸ਼ੁਦਾ ਪਿਸਤੌਲ ਵੀ ਬਰਾਮਦ ਕਰ ਲਈ ਹੈ, ਜਿਸ ਨਾਲ ਉਸ ਨੇ ਗੋਲੀਆਂ ਚਲਾਈਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ. ਸੀ. ਪੀ. ਵੈਸਟ ਸ਼ਿਵਦਰਸ਼ਨ ਸਿੰਘ ਸੰਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਵਾਸੀ ਸੰਧੂ ਕਾਲੋਨੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਣ ’ਤੇ ਉਹ ਖੁਦ ਐੱਸ. ਐੱਚ. ਓ. ਛੇਹਰਟਾ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਉਸ ਘਰ ਨੂੰ ਟ੍ਰੇਸ ਕੀਤਾ, ਜਿੱਥੇ ਵਿਆਹ ਸਮਾਗਮ ਦੌਰਾਨ ਹਵਾਈ ਫਾਈਰਿੰਗ ਕਰ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਪੁਲਸ ਟੀਮ ਨੇ ਮੌਕੇ ਤੋਂ ਹੀ ਮੁਲਜ਼ਮ ਨਿਰਮਲ ਸਿੰਘ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਉਹ ਪਿਸਤੌਲ ਵੀ ਬਰਾਮਦ ਕਰਵਾ ਲਿਆ, ਜਿਸ ਨਾਲ ਉਸ ਨੇ ਫਾਈਰਿੰਗ ਕੀਤੀ ਗਈ ਸੀ। ਏ. ਸੀ. ਪੀ. ਸ਼ਿਵਦਰਸ਼ਨ ਸਿੰਘ ਸੰਧੂ ਨੇ ਸਪੱਸ਼ਟ ਕੀਤਾ ਕਿ ਜੋ ਵੀ ਵਿਅਕਤੀ ਖੁਸ਼ੀ ਦੇ ਸਮਾਗਮਾਂ ਜਾਂ ਜਨਤਕ ਥਾਵਾਂ ’ਤੇ ਹਵਾਈ ਫਾਈਰਿੰਗ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਅਸਲਾ ਲਾਇਸੈਂਸ ਵੀ ਰੱਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਉਨ੍ਹਾਂ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ ਦਾ ਅਸਲਾ ਲਾਇਸੈਂਸ ਰੱਦ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲਿਖ ਕੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਦਹਿਸ਼ਤ ਫੈਲਾਉਣ ਵਾਲੀ ਹਰਕਤ ਤੋਂ ਬਚਣ, ਨਹੀਂ ਤਾਂ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
NEXT STORY