ਤਰਨਤਾਰਨ (ਰਮਨ) : ਵਿਆਹ ਦਾ ਝਾਂਸਾ ਦੇ ਕੇ ਅਤੇ ਡਰਾ-ਧਮਕਾ ਕੇ ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਵੈਰੋਵਾਲ ਦੀ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਪਾਸੋਂ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਥਾਣਾ ਵੈਰੋਵਾਲ ਅਧੀਨ ਆਉਂਦੇ ਇਕ ਪਿੰਡ ਦੀ ਰਹਿਣ ਵਾਲੀ 16 ਸਾਲਾ ਨਾਬਾਲਗ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੇ ਪਿੰਡ ਕਰਨਦੀਪ ਸਿੰਘ ਨਾਂ ਦਾ ਇਕ ਨੌਜਵਾਨ ਸਬਜ਼ੀ ਵੇਚਣ ਆਉਂਦਾ ਸੀ। ਕਰਨਦੀਪ ਨੇ ਉਸ ਦੇ ਪਿਤਾ ਨਾਲ ਸਾਂਝ ਬਣਾ ਲਈ ਸੀ। ਇਕ ਦਿਨ ਜਦੋਂ ਲੜਕੀ ਸਬਜ਼ੀ ਲੈਣ ਇਕੱਲੀ ਘਰੋਂ ਬਾਹਰ ਆਈ ਤਾਂ ਕਰਨਦੀਪ ਸਿੰਘ ਨੇ ਉਸ ਨੂੰ ਡਰਾਇਆ-ਧਮਕਾਇਆ ਅਤੇ ਜਬਰਦਸਤੀ ਫ਼ੋਨ ’ਤੇ ਗੱਲ ਕਰਨ ਲਈ ਮਜ਼ਬੂਰ ਕੀਤਾ। ਮੁਲਜ਼ਮ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਗੱਲ ਨਾ ਕੀਤੀ ਤਾਂ ਉਹ ਉਸ ਦੇ ਪਰਿਵਾਰ ਨੂੰ ਮਾਰ ਦੇਵੇਗਾ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
ਕੁੜੀ ਨੇ ਦੱਸਿਆ ਕਿ ਡਰ ਦੇ ਮਾਰੇ ਉਸ ਨੇ ਗੱਲ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਮੁਲਜ਼ਮ ਉਸ ’ਤੇ ਵਿਆਹ ਲਈ ਦਬਾਅ ਪਾਉਣ ਲੱਗਾ ਅਤੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦਾ ਡਰ ਦੇ ਕੇ ਪੈਸਿਆਂ ਦੀ ਮੰਗ ਵੀ ਕਰਨ ਲੱਗਾ। ਕੁੜੀ ਡਰ ਦੇ ਮਾਰੇ ਘਰੋਂ ਚੋਰੀ ਥੋੜ੍ਹੇ-ਥੋੜ੍ਹੇ ਪੈਸੇ ਉਸ ਨੂੰ ਦਿੰਦੀ ਰਹੀ। ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਕੁੜੀ ਨੇ ਸਾਰੀ ਹਕੀਕਤ ਬਿਆਨ ਕਰ ਦਿੱਤੀ। ਪੀੜਤਾ ਮੁਤਾਬਕ 30 ਅਪ੍ਰੈਲ 2026 ਨੂੰ ਜਦੋਂ ਉਸ ਨੇ ਕਰਨਦੀਪ ਪਾਸੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਰਾਤ ਕਰੀਬ 9:30 ਵਜੇ ਉਸ ਨੂੰ ਗਲੀ ਵਿਚ ਸੱਦ ਲਿਆ। ਮੁਲਜ਼ਮ ਉਸ ਨੂੰ ਵਰਗਲਾ ਕੇ ਅਤੇ ਡਰਾ ਕੇ ਜ਼ਬਰਦਸਤੀ ਆਪਣੇ ਨਾਲ ਜੰਡਿਆਲਾ ਗੁਰੂ ਵੱਲ ਲੈ ਗਿਆ। ਜਦੋਂ ਪਰਿਵਾਰ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਗੱਡੀ ਰਾਹੀਂ ਉਸ ਦਾ ਪਿੱਛਾ ਕੀਤਾ। ਪਿੱਛਾ ਹੁੰਦਾ ਦੇਖ ਮੁਲਜ਼ਮ ਕਰਨਦੀਪ ਸਿੰਘ ਕੁੜੀ ਨੂੰ ਅੱਡਾ ਪਿੰਡ ਧਾਰੜ ਵਿਖੇ ਉਤਾਰ ਕੇ ਫ਼ਰਾਰ ਹੋ ਗਿਆ। ਪਰਿਵਾਰ ਨੇ ਕੁੜੀ ਨੂੰ ਉੱਥੋਂ ਬਰਾਮਦ ਕੀਤਾ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਪੀੜਤ ਪਰਿਵਾਰ ਨੇ ਦੱਸਿਆ ਕਿ ਬਦਨਾਮੀ ਦੇ ਡਰੋਂ ਪਹਿਲਾਂ ਉਨ੍ਹਾਂ ਨੇ ਚੁੱਪੀ ਧਾਰੀ ਹੋਈ ਸੀ ਪਰ ਬਾਅਦ ਵਿਚ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਦਾ ਫ਼ੈਸਲਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੀ ਇੰਸਪੈਕਟਰ ਮਨਦੀਪ ਕੌਰ ਨੇ ਦੱਸਿਆ ਕਿ ਪੁਲਸ ਨੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਕਰਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਖਤੂ ਚੱਕ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
NEXT STORY